One crore rupees and announcement of government job
One crore rupees and announcement of government job
ਇੰਡੀਆ ਨਿਊਜ਼ ਚੰਡੀਗੜ੍ਹ,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ਵਿੱਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।
ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
Hoshiarpur, May 08 (ANI): Punjab Water Resources Minister Bram Shanker Jimpa meets with the family members of Subedar Hardeep Singh who died along the Line of Actual Control (LAC) in Arunachal Pradesh on May 06th, during his last rites, in Hoshiarpur on Sunday. (ANI Photo/ANI Pic Service)
15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆ l
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ। One crore rupees and announcement of government job
Also Read : ਸੂਬੇ ‘ਚ ਵਧ ਰਹੇ ਕੋਰੋਨਾ ਦੇ ਮਾਮਲੇ, ਸਭ ਤੋਂ ਵੱਧ ਪਟਿਆਲਾ ‘ਚ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.