Prakash Purab
Prakash Purab
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਾਊਸ ਫੈਡ ਸੁਸਾਇਟੀ ਬਨੂੜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਯੋਜਨ ਬਾਬਾ ਜ਼ੋਰਾਵਰ ਸਿੰਘ ਮਕਾਨ ਉਸਰੀ ਸਭਾ ਵੱਲੋਂ ਕੀਤਾ ਜਾ ਰਿਹਾ ਹੈ,ਜੋ ਹਾਊਸ ਫੈਡ ਕੰਪਲੈਕਸ ਵਿੱਚ ਰੱਖ-ਰਖਾਅ ਦਾ ਕੰਮ ਸੰਭਾਲ ਰਹੀ ਹੈ।
ਸਭਾ ਦੇ ਮੁਖੀ ਮਾਸਟਰ ਕੌਰ ਸਿੰਘ ਨੇ ਦੱਸਿਆ ਕਿ ਹਰ ਸਾਲ ਗੁਰ ਪੁਰਬ ਮੌਕੇ ਸਮਾਗਮ ਕਰਵਾਇਆ ਜਾਂਦਾ ਹੈ|ਸਮਾਗਮ ਦੇ ਆਖਰੀ ਦਿਨ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਜਾਵੇਗਾ ਅਤੇ ਸੰਗਤਾਂ ਲਈ ਲੰਗਰ ਚਲਾਇਆ ਜਾਵੇਗਾ। Prakash Purab
ਜਾਣਕਾਰੀ ਦਿੰਦਿਆਂ ਸਭਾ ਦੇ ਮਾਸਟਰ ਪ੍ਰਧਾਨ ਕੌਰ ਸਿੰਘ ਨੇ ਦੱਸਿਆ ਕਿ ਹਰ ਸਾਲ ਸਮੂਹ ਮੈਂਬਰਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਜਾਂਦਾ ਹੈ|
ਤਿੰਨ ਦਿਨਾਂ ਤੱਕ ਸੁਸਾਇਟੀ ਵਿੱਚ ਸ਼ਰਧਾ ਦਾ ਮਾਹੌਲ ਬਣਿਆ ਰਹਿੰਦਾ ਹੈ। ਗੁਰੂ ਸਾਹਿਬ ਨੂੰ ਪਰਿਵਾਰ ਅਤੇ ਸੁਸਾਇਟੀ ਦੀ ਖੁਸ਼ੀ ਅਤੇ ਸ਼ਾਂਤੀ ਲਈ ਯਾਦ ਕੀਤਾ ਜਾਂਦਾ ਹੈ। Prakash Purab
ਸਭਾ ਦੇ ਪ੍ਰਧਾਨ ਕੌਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਿੱਚ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਨੂੰ ਲੈ ਕੇ ਰੇਜ਼ੀਡੈਂਟਸ ਅਤੇ ਆਸ-ਪਾਸ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸਭਾ ਦੀ ਤਰਫੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਵਾ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ।
ਸਮਾਗਮ ਦੇ ਆਖਰੀ ਦਿਨ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰੀਆਂ ਭਰਨਗੇ। ਇਸ ਮੌਕੇ ਸਭਾ ਦੇ ਮੈਂਬਰ ਸ਼ੇਰ ਸਿੰਘ, ਅਮਨਦੀਪ ਸਿੰਘ, ਜੋਸ਼ਿੰਦਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ। Prakash Purab
Also Read :ਬਨੂੜ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ Vishwakarma Day
Also Read :ਨਾਜਾਇਜ਼ ਸਬਜ਼ੀ ਮੰਡੀਆਂ ‘ਤੇ ਐਸ.ਡੀ.ਐਮ ਹੋਏ ਸਖ਼ਤ Illegal Vegetable Markets
Get Current Updates on, India News, India News sports, India News Health along with India News Entertainment, and Headlines from India and around the world.