Procurement process complete
- ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ, 8 ਮਈ ਤੋਂ 825 ਮੰਡੀਆਂ ਬੰਦ ਕਰਨ ਲਈ ਨੋਟੀਫੀਕੇਸ਼ਨ ਜਾਰੀ : ਲਾਲ ਚੰਦ ਕਟਾਰੂਚੱਕ
- ਪੰਜਾਬ ਮੰਡੀ ਬੋਰਡ ਨੇ ਕੀਤਾ ਨੋਟੀਫਿਕੇਸ਼ਨ ਜਾਰੀ
- ਹੁਣ ਤੱਕ 1099 ਮੰਡੀਆਂ ਵਿੱਚ ਖਰੀਦ ਕਾਰਜ ਬੰਦ
ਇੰਡੀਆ ਨਿਊਜ਼ ਚੰਡੀਗੜ
ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 8 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਦੀਆਂ 825 ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਮੰਡੀ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ
ਇਹ ਜਾਣਕਾਰੀ ਸਾਂਝੀ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੰਡੀ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਉਪਰੋਕਤ ਮੰਡੀਆਂ ਵਿੱਚੋਂ ਬਠਿੰਡਾ ਵਿੱਚ 126, ਮੋਗਾ ਵਿੱਚ 80, ਫਾਜ਼ਿਲਕਾ ਦੀਆਂ 76, ਮਾਨਸਾ ਦੀਆਂ 65, ਫਿਰੋਜ਼ਪੁਰ ਦੀਆਂ 62, ਪਟਿਆਲਾ ਵਿੱਚ 61, ਸੰਗਰੂਰ ’ਚ 56, ਬਰਨਾਲਾ ਵਿੱਚ 54, ਲੁਧਿਆਣਾ ਪੱਛਮੀ ਵਿੱਚ 41, ਫਰੀਦਕੋਟ ‘ਚ 39, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 28-28, ਜਲੰਧਰ ‘ਚ 21, ਸ੍ਰੀ ਮੁਕਤਸਰ ਸਾਹਿਬ ‘ਚ 19, ਫਤਿਹਗੜ ਸਾਹਿਬ ਦੀਆਂ 17, ਕਪੂਰਥਲਾ ‘ਚ 16, ਮਲੇਰਕੋਟਲਾ ‘ਚ 13, ਐੱਸ.ਏ.ਐੱਸ. ਨਗਰ ਦੀਆਂ 10, ਰੋਪੜ ਵਿੱਚ 9 ਅਤੇ ਐੱਸ.ਬੀ.ਐੱਸ. ਨਗਰ ਵਿੱਚ 4 ਮੰਡੀਆਂ ਸ਼ਾਮਲ ਹਨ।

Procurement process complete
ਕਿਸਾਨਾਂ, ਆੜਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ
ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ‘ਤੇ ਤਸੱਲੀ ਪ੍ਰਗਟਾਈ।
ਸੂਬੇ ਦੀਆਂ ਕੁੱਲ 1099 ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬੰਦ
ਜ਼ਿਕਰਯੋਗ ਹੈ ਕਿ ਸੂਬੇ ਦੀਆਂ ਕੁੱਲ 1099 ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬੰਦ ਹੈ ਅਤੇ 274 ਮੰਡੀਆਂ ਪਹਿਲਾਂ ਹੀ ਬੰਦ ਹੋ ਚੁੱਕੀਆਂ ਹਨ। Procurement process complete
Get Current Updates on, India News, India News sports, India News Health along with India News Entertainment, and Headlines from India and around the world.