Prohibitory Orders Issued
Prohibitory Orders Issued
India News (ਇੰਡੀਆ ਨਿਊਜ਼), ਚੰਡੀਗੜ੍ਹ : ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। Prohibitory Orders Issued
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਲਿਖਿਆ ਗਿਆ ਹੈ ਕਿ ਵੋਟਿੰਗ ਤੋਂ 48 ਘੰਟੇ ਪਹਿਲਾ ਪਬਲਿਕ ਮੀਟਿੰਗਾਂ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਨਾਹਰੇ ਲਾਉਣ, ਵਿਖਾਵਾ ਕਰਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-5-2024 ਤੋਂ 01-06-2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ। Prohibitory Orders Issued
ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ
Get Current Updates on, India News, India News sports, India News Health along with India News Entertainment, and Headlines from India and around the world.