Punjab Assembly Elections 2022
ਇੰਡੀਆ ਨਿਊਜ਼, ਚੰਡੀਗੜ੍ਹ :
Punjab Assembly Elections 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 11 ਫਰਵਰੀ, 2022 ਤੱਕ 414.35 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.62 ਕਰੋੜ ਰੁਪਏ ਦੀ 47.13 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 319.30 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 28.62 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਰਾਜ ਆਬਕਾਰੀ ਵਿਭਾਗ ਨੇ ਅੰਮ੍ਰਿਤਸਰ ਵਿਖੇ ਮੈਸਰਜ਼ ਚੋਜਰ ਵਾਈਨ ਤੇ ਸ਼ਰਾਬ ਦੇ ਠੇਕਿਆਂ ਤੋਂ ਫੋਸਟਰ, ਹੈਨੀਕੇਨ, ਮਿਲਰ ਸਮੇਤ ਵੱਖ-ਵੱਖ ਬਰਾਂਡਾਂ ਦੀਆਂ ਪੁੱਗ ਚੁੱਕੀ ਮਿਆਦ ਵਾਲੀ ਬੀਅਰ ਦੀਆਂ 2871 ਪੇਟੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੁੱਗ ਚੁੱਕੀ ਮਿਆਦ ਵਾਲੀ ਬੀਅਰ ਦੇ ਸਟਾਕ ਨੂੰ ਤੁਰੰਤ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਸ਼ਰਾਬ ਵਿਕਰੇਤਾ ਵਿਰੁੱਧ ਆਬਕਾਰੀ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਡਾ: ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਆਬਕਾਰੀ ਵਿਭਾਗ ਨੇ 9 ਫਰਵਰੀ, 2022 ਤੱਕ 1,01,388 ਲੀਟਰ ਸ਼ਰਾਬ, 28,04,889 ਕਿਲੋ ਲਾਹਣ ਸਮੇਤ ਵੱਡੀ ਮਾਤਰਾ ਵਿੱਚ ਜ਼ਬਤੀਆਂ ਕੀਤੀਆਂ ਹਨ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ 928 ਐਫ.ਆਈ.ਆਰਜ਼ ਦਰਜ ਕੀਤੀਆਂ ਹਨ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1352 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4288 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3701 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2349 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਾਰੇ 3121 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 25112 ਨਾਕੇ ਲਗਾਏ ਗਏ ਹਨ।
ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 3,79,424 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 122 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।
(Punjab Assembly Elections 2022)
Get Current Updates on, India News, India News sports, India News Health along with India News Entertainment, and Headlines from India and around the world.