Punjab CM statement on Covid-19
Punjab CM statement on Covid-19
ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ : ਭਗਵੰਤ ਮਾਨ
ਪ੍ਰਧਾਨ ਮੰਤਰੀ ਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਵਿੱਚ ਕੀਤੀ ਸ਼ਿਰਕਤ
ਇੰਡੀਆ ਨਿਊਜ਼, ਚੰਡੀਗੜ:
Punjab CM statement on Covid-19 ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ।
ਉਨਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲਬਧ ਹਨ ਅਤੇ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਂਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ ਵੀ ਦਿੱਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜਾਨਾ ਔਸਤਨ 25 ਕੇਸ ਆ ਰਹੇ ਹਨ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Also Read : ਦਬਾਅ ਵਿੱਚ ਹਨ ਮੁੱਖ ਮੰਤਰੀ ਭਗਵੰਤ ਮਾਨ : ਬਾਜਵਾ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.