Punjab CM targets kejriwal
ਇੰਡੀਆ ਨਿਊਜ਼, ਰਾਮਪੁਰਾ (ਬਠਿੰਡਾ):
Punjab CM targets kejriwal ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਭਰੋਸਾ ਰੱਖਣ ਅਤੇ ਹਰ ਹਾਲਾਤ ਵਿੱਚ ਲੋਕਾਂ ਦੇ ਨਾਲ ਖੜ੍ਹਨ ਵਾਲੀ ਸਰਕਾਰ ਦੀ ਚੋਣ ਕਰਨ ਦਾ ਸੱਦਾ ਦਿੱਤਾ। ਇੱਥੇ ਅਨਾਜ ਮੰਡੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਲੋਕ ਕੈਪਟਨ ਅਤੇ ਬਾਦਲ ਪਰਿਵਾਰ ਦੀ ਕਾਰਜਸ਼ੈਲੀ ਨੂੰ ਦੇਖ ਚੁੱਕੇ ਹਨ (Punjab CM targets kejriwal)

ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਸੂਬੇ ਤੋਂ ਬਾਹਰਲਾ ਵਿਅਕਤੀ ਆਖਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਸੂਬੇ ਨੂੰ ਚਲਾਉਣ ਲਈ ਕਿਸੇ ਬਾਹਰੀ ਵਿਅਕਤੀ ਨੂੰ ਮੌਕਾ ਦੇਣ ਦੀ ਬਜਾਏ ਪੰਜਾਬੀ ਨੂੰ ਮੌਕਾ ਦੇਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕ ਕੈਪਟਨ ਅਤੇ ਬਾਦਲ ਪਰਿਵਾਰ ਦੀ ਕਾਰਜਸ਼ੈਲੀ ਨੂੰ ਦੇਖ ਚੁੱਕੇ ਹਨ, ਪਰ ਹੁਣ ਸਮਾਂ ਉਸ ਸਰਕਾਰ ਨੂੰ ਵੋਟ ਪਾਉਣ ਦਾ ਹੈ ਜੋ ਸ਼ਾਂਤੀ, ਸਦਭਾਵਨਾ ਅਤੇ ਪੰਜਾਬ ਦਾ ਵਿਕਾਸ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
ਇਹ ਰਹੇ ਮੌਜੂਦ (Punjab CM targets kejriwal)

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਰਾਮਪੁਰਾ ਦੇ ਲੋਕਾਂ ਨੂੰ 105 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਵੀ ਸਮਰਪਿਤ ਕੀਤੀ। 67 ਏਕੜ ਦੇ ਖੇਤਰ ਵਿੱਚ ਬਣਿਆ ਕਾਲਜ ਪਸ਼ੂਆਂ ਦੀ ਦੇਖਭਾਲ ਦੇ ਖੇਤਰ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਤਜਰਬੇਕਾਰ ਵੈਟਰਨਰੀ ਮਾਹਰ ਤਿਆਰ ਕਰ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਜਲਾਲਾਬਾਦ ਤੋਂ ਵਿਧਾਇਕ ਰਵਿੰਦਰ ਆਵਲਾ ਤੋਂ ਇਲਾਵਾ ਡੀਸੀ ਬਠਿੰਡਾ ਅਰਵਿੰਦਪਾਲ ਸਿੰਘ ਸੰਧੂ, ਆਈਜੀ ਜਸਕਰਨ ਸਿੰਘ, ਐਸਐਸਪੀ ਅਜੈ ਮਲੂਜਾ, ਐਸਡੀਐਮ ਨਵਦੀਪ ਕੁਮਾਰ ਆਦਿ ਹਾਜ਼ਰ ਸਨ।
Get Current Updates on, India News, India News sports, India News Health along with India News Entertainment, and Headlines from India and around the world.