Punjab election campaign
Punjab election campaign
ਇੰਡੀਆ ਨਿਊਜ਼, ਚੰਡੀਗੜ੍ਹ :
Punjab election campaign ਪੰਜਾਬ ਵਿੱਚ ਚੋਣਾਂ ਦਾ ਮਾਹੌਲ ਪੂਰੀ ਤਰਾਂ ਗਰਮਾ ਗਿਆ ਹੈ। ਹਰ ਪਾਰਟੀ ਇਸ ਸਮੇਂ ਆਪਣੇ ਪੱਧਰ ਤੇ ਜਨਤਾ ਨੂੰ ਆਪਣੇ ਹੱਕ ਵਿਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਾਰੀਆਂ ਪਾਰਟੀਆਂ ਦੇ ਆਗੂ ਇੱਕ ਦੂਜੇ ਤੇ ਪੰਜਾਬ ਨੂੰ ਪਿੱਛੇ ਲੈ ਜਾਣ ਦੇ ਆਰੋਪ ਲੈ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਹਾਈ ਕਮਾਨ ਦਿੱਲੀ ਤੋਂ ਵੱਡੇ ਨੇਤਾ ਵੀ ਪੰਜਾਬ ਭੇਜ ਰਹੀ ਹੈ ਤਾਂ ਜੋ ਪਾਰਟੀ ਨੂੰ ਮਜਬੂਤੀ ਦਿਤੀ ਜਾ ਸਕੇ। ਇਸ ਕੜੀ ਵਿਚ ਵੀਰਵਾਰ ਨੂੰ ਕਾਂਗਰਸ ਦੇ ਸਾਬਕਾ ਰਾਸ਼ਟਰ ਮੁਖੀ ਰਾਹੁਲ ਗਾਂਧੀ ਨੇ ਪੰਜਾਬ ਆ ਕੇ ਪਾਰਟੀ ਕਾਰਕਰਤਾ ਦੀ ਵਰਚਉਲ ਰੈਲੀ ਨੂੰ ਸੰਬੋਧਿਤ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਤੇ ਵਿਸ਼ਵਾਸ਼ ਵਖਾਉਂਦੇ ਹੋਇ ਸਿੱਧੂ ਅਤੇ ਚੰਨੀ ਦੋਨਾਂ ਦੀ ਹੀ ਤਰੀਫ ਕੀਤੀ। ਓਥੇ ਹੀ ਸ਼ੁਕਰਵਾਰ ਨੂੰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਆਪਣੀ ਪਾਰਟੀ ਦਾ ਪ੍ਰਚਾਰ ਕਰਦੇ ਨਜ਼ਰ ਆਏ। ਫਿਲੋਰ ਵਿਚ ਸਭਾ ਨੂੰ ਸੰਬੋਧਿਤ ਕਰਦੇ ਹੋਇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਹੁਣ ਪੰਜਾਬ ਨੂੰ ਇੱਕ ਇਮਾਨਦਾਰ ਮੁੱਖਮੰਤਰੀ ਮਿਲੇ। ਕੇਜਰੀਵਾਲ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਦੋਨੋਂ ਪਾਰਟੀਆਂ ਨੇ ਪੰਜਾਬ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ
ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੋਵੇਂ ਵੱਡੇ ਸਿਆਸੀ ਹਾਥੀ ਹਨ। ਜਿਸ ਦੇ ਪੈਰਾਂ ਹੇਠ ਜਨਤਾ ਦੱਬ ਜਾਵੇਗੀ। ਮਜੀਠੀਆ ਦੀ ਜ਼ਮਾਨਤ ਰੱਦ ਹੋ ਚੁੱਕੀ ਹੈ ਅਤੇ ਹੁਣ ਉਹ ਜੇਲ੍ਹ ਤੋਂ ਫ਼ਰਾਰ ਹਨ। ਸਿੱਧੂ ਆਪਣੇ ਘਰ ਨਹੀਂ ਜਾਂਦਾ। ਕੇਜਰੀਵਾਲ ਨੇ ਕਿਹਾ ਕਿ ਦੋਨਾਂ ਦਾ ਇਕ ਹੀ ਮਨੋਰਥ ਹੈ ਲੋਕਾਂ ਨੂੰ ਮੂਰਖ ਬਣਾਉਣਾ।
ਫਿਰੋਜ਼ਪੁਰ ਦੇ ਪਿੰਡ ਅਟਾਰੀ ਵਿੱਚ ਅਕਾਲੀ ਦਲ ਅਤੇ ਕਾਂਗਰਸੀ ਵਰਕਰ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਭਿੜ ਗਏ ਅਤੇ ਦੇਖਦੇ ਹੀ ਦੇਖਦੇ ਇੱਕ ਦੂਜੇ ਨਾਲ ਹੱਥੋਪਾਈ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੰਜ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਰ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਪੁਲਿਸ ਪਹੁੰਚੀ ਤਾਂ ਸਾਰੇ ਇਧਰ-ਉਧਰ ਭੱਜ ਗਏ।
ਇਹ ਵੀ ਪੜ੍ਹੋ : Majithia Got Relief From SC Till Monday ਮਜੀਠੀਆ ਨੂੰ ਸੋਮਵਾਰ ਤੱਕ ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ
Get Current Updates on, India News, India News sports, India News Health along with India News Entertainment, and Headlines from India and around the world.