Punjab Government
Punjab Government
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਧਮੋਲੀ ਦੇ ਗੁਰਦੁਆਰਾ ਸਿੰਘ ਸਭਾ ਰੋਡ ਸਥਿਤ ਦਫਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਧਮੋਲੀ ਜੁਆਇੰਟ ਸਕੱਤਰ ਆਮ ਆਦਮੀ ਪੰਜਾਬ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਇਕ ਇਕ ਵਾਅਦੇ ਪੂਰੇ ਕਰ ਰਹੀ ਹੈ। Punjab Government
ਬਿਜਲੀ ਦੇ ਬਿੱਲ ਛੇ ਸੌ ਯੂਨਿਟ ਹਰ ਬਿਲ ਤੇ ਮੁਆਫ ਕਰਨ ਨਾਲ ਪੰਜਾਬ ਦੇ ਪੰਜਾਹ ਲੱਖ ਤੋਂ ਜ਼ਿਆਦਾ ਪਰਿਵਾਰਾਂ ਦਾ ਬਿਲ ਜ਼ੀਰੋ ਆਵੇਗਾ। ਅੱਜ ਪੰਜਾਬ ਦੇ ਅੰਦੋਲਨ ਦੌਰਾਨ ਸ਼ਹੀਦ ਹੋਏ 789 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਮਦਦ ਮੁਹੱਇਆ ਕਰਨ ਦਾ ਕੰਮ ਮੁਕੰਮਲ ਕਰ ਲਿਆ ਹੈ।
ਪੰਜਾਬ ਦੇ ਕਿਸਾਨਾਂ ਨੇ ਸਤੰਬਰ 2020 ਵਿਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਸੀ ਅਤੇ ਕਰੋਨਾ ਮਹਾਂਮਾਰੀ ਦਾ ਦੌਰ ਸਿਖ਼ਰ ਤੇ ਸੀ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਨ ਸਰਕਾਰ ਨੇ ਸਹਾਇਤਾ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ। Punjab Government
ਇਸ ਮੌਕੇ ਗੁਰਪ੍ਰੀਤ ਸਿੰਘ ਧਮੋਲੀ,ਦਿਨੇਸ਼ ਮਹਿਤਾ ਬਲਾਕ ਪ੍ਰਧਾਨ,ਬੰਤ ਸਿੰਘ,ਦੀਪਕ ਸੂਦ,ਕੈਪਟਨ ਸ਼ੇਰ ਸਿੰਘ,ਨੀਰਜ ਭਾਂਬਰੀ,ਗੁਰਮੀਤ ਸਿੰਘ ਉਪਲਹੇੜੀ,ਅਮਰਜੀਤ ਸਿੰਘ, ਦਵਿੰਦਰ ਸਿੰਘ ਅਮਨਦੀਪ ਕਲੋਨੀ,ਕੀਰਤ ਸਿੰਘ ਸੇਹਰਾ,ਗੁਰਮੇਲ ਸਿੰਘ ਭਤੇੜੀ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। Punjab Government
Also Read :ਸੜਕ ‘ਤੇ ਖੁੱਲ੍ਹਾ ਪਿਆ ਸੀ ਸੀਵਰੇਜ, ਕੌਂਸਲ ਨੇ ਰੱਖਿਆ ਨਵਾਂ ਢੱਕਣ Open Sewers
Also Read :ਐੱਨਜੀਟੀ:ਘੱਗਰ ਦਰਿਆ ਦੇ ਦੂਸ਼ਿਤ ਪਾਣੀ ਵਿੱਚ ਧੋਤੀਆਂ ਜਾ ਰਹੀਆਂ ਸਬਜ਼ੀਆਂ National Green Tribunal
Also Read :ਜੈਨ ਸਥਾਨਕ ਬਨੂੜ ਵਿੱਚ ਧਾਰਮਿਕ ਸਮਾਗਮ ਦਾ ਆਯੋਜਨ SS Jain Sabha Banur
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.