होम / ਪੰਜਾਬ ਨਿਊਜ਼ / Punjab Government focus on Education ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ

Punjab Government focus on Education ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ

BY: Harpreet Singh • LAST UPDATED : December 8, 2021, 3:34 pm IST
Punjab Government focus on Education ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ

Punjab Government focus on Education

Punjab Government focus on Education
ਇੰਡੀਆ ਨਿਊਜ਼, ਚੰਡੀਗੜ੍ਹ:
Punjab Government focus on Education ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਜਾਰੀ ਪ੍ਰੈਸ ਵਿੱਚ ਕੀਤਾ।

ਤੀ ਸਕੂਲ ਪੰਜ ਟੈਬਲੇਟ (Punjab Government focus on Education)

ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਚੁਣਿਆ ਗਿਆ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟਾਂ ਵਿੱਚ ਈ-ਕੰਟੈਂਟ ਨਾਲ ਸਬੰਧਿਤ ਐਪਜ਼ ਵੀ ਇੰਸਟਾਲ ਕਰਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਸਬੰਧਿਤ ਸਕੂਲਾਂ ਨੂੰ ਈ -ਕੰਟੈਂਟ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।

ਇਸ ਤਰਾਂ ਹੋਵੇਗੀ ਵੰਡ (Punjab Government focus on Education)

ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟ ਦੀ ਵੰਡ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਸਟਾਕ ਦੀ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤੀ, ਵੰਡ, ਰਿਕਾਰਡ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਆਪਣੇ ਅਧੀਨ ਪ੍ਰਾਪਤ ਸਟਾਕ ਦੀ ਕਾਰਜ ਸਮਰੱਥਾ ਦੀ ਜਾਂਚ ਕਰਨਗੇ। ਕਿਸੇ ਵੀ ਤਕਨੀਕੀ ਖਰਾਬੀ ਦੀ ਸੂਰਤ ਵਿੱਚ ਵਿਭਾਗ ਵੱਲੋਂ ਸਰਵਿਸ ਸੈਂਟਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।ਵਿਭਾਗ ਵੱਲੋਂ ਜਲਦੀ ਹੀ ਸਕੂਲਾਂ ਨੂੰ ਟੈਬਲੇਟ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
Connect With Us:-  Twitter Facebook

Tags:

Punjab Government breaking newsPunjab Government focus on EducationPunjab Government news

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT