होम / ਪੰਜਾਬ ਨਿਊਜ਼ / ਪੰਜਾਬ 'ਚ ਬੱਚਿਆ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ Punjab government led by Chief Minister Bhagwant Mann will make the state malnutrition free

ਪੰਜਾਬ 'ਚ ਬੱਚਿਆ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ Punjab government led by Chief Minister Bhagwant Mann will make the state malnutrition free

BY: Arsh Arora • LAST UPDATED : March 21, 2023, 2:30 pm IST
ਪੰਜਾਬ 'ਚ ਬੱਚਿਆ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ  Punjab government led by Chief Minister Bhagwant Mann will make the state malnutrition free

Punjab government led by Chief Minister Bhagwant Mann will make the state malnutrition free

Punjab government led by Chief Minister Bhagwant Mann will make the state malnutrition free: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਹੋਰ ਖ਼ਬਰਾਂ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜ਼ਬੂਤ ਕਰਨਾ, ਹਰ ਘਰ ਤੱਕ ਸਹੀ ਪੋਸ਼ਣ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਨੁੱਕੜ ਨਾਟਕ, ਪੋਸ਼ਣ ਮੇਲੇ, ਸਾਈਕਲ ਰੈਲੀ, ਪ੍ਰਭਾਤ ਫੇਰੀਆਂ, ਖ਼ੂਨ ਦੀ ਕਮੀ ਸਬੰਧੀ ਮੁਫ਼ਤ ਜਾਂਚ ਕੈਂਪ ਅਤੇ ਹੋਰ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਲਈ ਪੰਜੀਰੀ ਦੇਣ ਦੀਆਂ ਰਸਮਾਂ ਵੀ ਕੀਤੀਆਂ ਜਾਣਗੀਆਂ। ਡਾ.ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਪੋਸ਼ਣ ਭਰਪੂਰ ਖਾਣੇ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਹੀ ਪੋਸ਼ਣ ਦਾ ਅਰਥ ਪੋਸਟਿਕ ਆਹਾਰ ਅਤੇ ਸਾਫ਼ ਪਾਣੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਪੋਸ਼ਣ ਪੱਖਵਾੜੇ ਵਿੱਚ ਚੰਗੀ ਕਾਰਗੁਜ਼ਾਰੀ ਲਈ 6ਵਾਂ ਸਥਾਨ ਹਾਸਲ ਹੋਇਆ ਸੀ। ਉਨ੍ਹਾਂ ਕਿਹਾ ਕਿ ਪੋਸ਼ਣ ਪਖਵਾੜੇ ਦੌਰਾਨ ਪੰਜਾਬ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿੰਨ੍ਹਾਂ ਦਾ ਮੁੱਖ ਮਕਸਦ ਪੋਸਟਿਕ ਆਹਾਰ ਦੇ ਨਾਲ-ਨਾਲ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਚੰਗੀ ਸਿਹਤ ਦੇਣਾ ਹੋਵੇਗਾ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਤੋਂ ਆਸ ਪ੍ਰਗਟਾਈ ਕਿ ਉਹ ਪੋਸ਼ਣ ਪਖਵਾੜੇ ‘ਚ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਪੰਜਾਬ ਰਾਜ ਨੂੰ ਪੂਰੇ ਭਾਰਤ ਵਿੱਚ ਉੱਤਮ ਸਥਾਨ ਹਾਸਲ ਕਰਨ ਲਈ ਯਤਨ ਕਰਨਗੇ।

Tags:

Bhagwant MannChief Minister Bhagwant Mannmalnutrition freePunjab governmentਪੋਸ਼ਣ ਪੱਖਵਾੜਾ

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT