Punjab School Education update
ਇੰਡੀਆ ਨਿਊਜ਼, ਚੰਡੀਗੜ (Punjab School Education update): ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ।
ਸਕੂਲ ਆਫ ਐਮੀਨੈਸ ਦੀ ਸਮੁੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਪੰਜਾਬ ਦੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ। ਉਹਨਾਂ ਦੱੱਸਿਆ ਕਿ ਮੁੱਖ ਮੰਤਰੀ ਆਉਣ ਵਾਲੇ ਦੋ ਹਫਤਿਆਂ ਦੇ ਦੌਰਾਨ ਹੀ ‘‘ਸਕੂਲ ਆਫ ਐਮੀਨੈਸ’’ ਦਾ ਨੀਂਹ ਪੱਥਰ ਰੱਖਣਗੇ ।
ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦਾ ਵਿੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ ਪੰਜਾਬ ਵਿੱਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਬਠਿੰਡਾ ਤੋਂ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ
ਇਹ ਵੀ ਪੜ੍ਹੋ: ਬੁੱਢੇ ਨਾਲੇ ਦੀ ਤਰਜ਼ ‘ਤੇ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ ਬਣੇਗਾ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.