होम / ਪੰਜਾਬ ਨਿਊਜ਼ / ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ (Real spirit of Holi lies in adding colours to needy peoples' lives)

ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ (Real spirit of Holi lies in adding colours to needy peoples' lives)

BY: Arsh Arora • LAST UPDATED : March 9, 2023, 11:37 am IST
ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ (Real spirit of Holi lies in adding colours to needy peoples' lives)

Real spirit of Holi lies in adding colours to needy peoples’ lives

Real spirit of Holi lies in adding colours to needy peoples’ lives – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ। ਗਰੀਬ, ਲੋੜਵੰਦ, ਬੇਸਹਾਰਾ ਅਤੇ ਹੋਰਨਾਂ ਦਿਵਿਆਂਗਜਨਾਂ ਨੂੰ ਸਾਡੇ ਸਮਾਜ ਦਾ ਅਹਿਮ ਹਿੱਸਾ ਦੱਸਦਿਆਂ ਮੰਤਰੀ ਨੇ ਲੋਕਾਂ ਨੂੰ ਅਜਿਹੇ ਲੋੜਵੰਦ ਲੋਕਾਂ ਦੀ ਹਰ ਸੰਭਵ ਢੰਗ ਨਾਲ ਮਦਦ ਕਰਕੇ ਰੰਗਾਂ ਦੇ ਤਿਉਹਾਰ ‘ਹੋਲੀ’ ਨੂੰ ਸਹੀ ਅਰਥਾਂ ਵਿੱਚ ਮਨਾਉਣ ਦਾ ਸੱਦਾ ਦਿੱਤਾ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੰਤਰੀ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਹਰ ਸੰਭਵ ਤਰੀਕੇ ਨਾਲ ਦਿਵਿਆਂਗਜਨਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਸਤੇ ਸੱਦਾ ਦਿੱਤਾ। ਇਸ ਨਾਲ ਇਨ੍ਹਾਂ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਦੇ ਰੰਗ ਭਰੇ ਜਾ ਸਕਣ ਅਤੇ ਉਹ ਸਮਾਜ ਦੇ ਹੋਰ ਵਰਗਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਤੁਰ ਸਕਣ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਹੋਲੀ ਤਿਉਹਾਰ ਦਾ ਅਰਥ ਸਿਰਫ਼ ਇੱਕ ਦੂਜੇ ‘ਤੇ ਰੰਗ ਪਾਉਣਾ ਹੀ ਨਹੀਂ ਹੈ, ਸਗੋਂ ਸੰਭਵ ਸਾਧਨਾਂ ਨਾਲ ਲੋੜਵੰਦਾਂ ਦੀ ਮਦਦ ਕਰਨਾ ਵੀ ਹੈ ਤਾਂ ਜੋ ਉਨ੍ਹਾਂ ਦਾ ਜੀਵਨ ਖੁਸ਼ੀਆਂ ਨਾਲ ਭਰਿਆ ਜਾ ਸਕੇ।

Tags:

Holi liesReal spirit of Holi lies in adding colours to needy peoples' livesਚੇਤਨ ਸਿੰਘ ਜੌੜਾਮਾਜਰਾਦਿਵਿਆਂਗਜਨ

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT