होम / ਪੰਜਾਬ ਨਿਊਜ਼ / School Result Excellent : ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ-ਪ੍ਰਤੀਸ਼ਤ

School Result Excellent : ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ-ਪ੍ਰਤੀਸ਼ਤ

BY: Kuldeep Singh • LAST UPDATED : May 8, 2024, 8:14 am IST
School Result Excellent : ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ-ਪ੍ਰਤੀਸ਼ਤ

School Result Excellent

School Result Excellent

India News (ਇੰਡੀਆ ਨਿਊਜ਼), ਚੰਡੀਗੜ੍ਹ : ਸ.ਕੰ.ਸ.ਸ.ਸਮਾਰਟ ਸਕੂਲ ਸੋਹਾਣਾ(ਸਅਸ ਨਗਰ) ਦਾ ਸਲਾਨਾ ਨਤੀਜਾ ਬੋਰਡ ਪ੍ਰੀਖਿਆਵਾਂ ਵਿੱਚੋਂ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਹਿਮਾਸ਼ੂ ਢੰਡ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬੋਰਡ ਦੇ ਨਤੀਜੇ ਵਧੀਆ ਰਹੇ ਹਨ।

ਸਕੂਲ ਦੀ 12ਵੀਂ ਜਮਾਤ ਦੇ ਪੰਜਾਬ ਬੋਰਡ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ ਹਨ (ਜਿਨ੍ਹਾ ਵਿੱਚ ਇਸ ਸਕੂਲ ਦੀ ਸੁਖਮਨੀਤ ਕੌਰ ਕਮਰਸ ਵਿਦਿਆਰਥਣ ਨੇ 478/500 ਅਤੇ 95.6%ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਅਤੇ ਤੀਜੇ ਸਥਾਨ ਤੇ ਹਿਊਮੈਨਟੀਜ਼ ਗਰੁੱਪ ਦੀਆਂ ਜੀਵਨਜੋਤ ਕੌਰ 472/500, ਸਿਮਰਨਪ੍ਰੀਤ ਕੌਰ 471/500 ਰਹੀਆਂ। ਮਿਡਲ ਪ੍ਰੀਖਿਆ ਵਿੱਚ ਸੁਫਨਦੀਪ ਕੌਰ 568/600, ਨਵਧੀ 561/600 ਅਤੇ ਗਨਸ਼ੀਸ਼ ਕੌਰ ਨੇ 561/600 ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ਤੇ ਰਹੀਆਂ। ਤੀਜਾ ਸਥਾਨ ਗੌਰੀ ਨੇ 557/600 ਅੰਕ ਹਾਸਲ ਕਰਕੇ ਪ੍ਰਾਪਤ ਕੀਤਾ।

ਹੋਣਹਾਰ ਵਿਦਿਆਰਥਣਾਂ ਦੇ ਮਾਪਿਆਂ ਦੀ ਮੌਜੂਦਗੀ

ਸਕੂਲ ਦੇ ਮੀਡੀਆਂ ਇੰਚਾਰਜ ਸੁਧਾ ਜੈਨ ਸੁਦੀਪ ਸਟੇਟ ਅਵਾਰਡੀ ਨੇ ਖੁਸ਼ੀ ਪ੍ਰਗਟਾਓਂਦਿਆਂ ਦੱਸਿਆ ਕਿ ਹੋਣਹਾਰ ਵਿਦਿਆਰਥਣਾਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾ ਨਤੀਜਿਆਂ ਵਿੱਚ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਗਣਿਤ, ਜੀਵ ਵਿਗਿਆਨ, ਸੰਗੀਤ ਅਤੇ ਸਾਇੰਸ ਵਿਸ਼ਿਆਂ ਵਿੱਚੋ 100% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। School Result Excellent

ਇਲਾਕੇ ਵਿੱਚ ਆਪਣੀ ਵੱਖਰੀ ਪਹਿਚਾਣ

ਇਸ ਮੌਕੇ ਤੇ ਅਮੋਲ ਕੌਰ ਪ੍ਰੋਗਰਾਮ ਅਫਸਰ ਪਰਿਵਰਤਨ ਆਰਗੇਨਾਈਜੇਸ਼ਨ ਐਨ.ਜੀ.ਓ ਗਰੁੱਪ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ। ਉਨਾਂ ਨੇ ਪ੍ਰੇਰਨਾਦਾਇਕ ਭਾਸ਼ਨ ਦੇਂਦੇ ਹੋਏ ਕਿਹਾ ਕਿ ਇਸ ਸਕੂਲ ਦੇ ਮਿਹਨਤੀ ਪ੍ਰਿੰਸੀਪਲ ਅਤੇ ਸਟਾਫ ਸਦਕਾ ਇਸ ਸਕੂਲ ਦੀ ਪੂਰੇ ਇਲਾਕੇ ਵਿੱਚ ਆਪਣੀ ਵੱਖਰੀ ਪਹਿਚਾਣ ਹੈ।

ਜਿਸ ਕਰਕੇ ਇੱਥੇ ਦੂਰ ਦੁਰਾਡੇ ਤੋਂ ਆਪਣੇ ਬੱਚਿਆਂ ਨੂੰ ਪੜਨ ਲਈ ਭੇਜਦੇ ਹਨ। ਉਨਾਂ ਨੇ ਵਿਦਿਆਰਥਣਾਂ ਨੂੰ ਆਪਣੇ ਪੈਰਾਂ ਤੇ ਖੁਦ ਖੜ੍ਹੇ ਹੋਣ ਲਈ ਪ੍ਰੇਰਿਆਂ ਉਨਾਂ ਨੇ ਇਹ ਵੀ ਨਸੀਹਤ ਦਿੱਤੀ ਕਿ ਅੱਜ ਦੇ ਯੁੱਗ ਵਿੱਚ ਨਾ ਸਿਰਫ ਸਪੁੱਤਰੀ ਸ਼੍ਰੀ…. ਅਤੇ ਪਤਨੀ ਸ਼੍ਰੀ…. ਲਿਖਵਾ ਕੇ ਹੀ ਮਾਣ ਮਹਿਸੂਸ ਕਰਨਾ ਹੈ ਬਲਕਿ ਆਪਣੀ ਖੁਦ ਦੀ ਪਹਿਚਾਣ ਬਣਾਉਣੀ ਜਰੂਰੀ ਹੈ।

ਇਹ ਵੀ ਪੜ੍ਹੋ :MP Election 2024 : ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ

 

Tags:

Punjab Govt Schools Big Update

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT