होम / ਪੰਜਾਬ ਨਿਊਜ਼ / Speed Up The Lifting Operations : ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

Speed Up The Lifting Operations : ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

BY: Kuldeep Singh • LAST UPDATED : April 22, 2024, 11:15 pm IST
Speed Up The Lifting Operations : ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

Speed Up The Lifting Operations

Speed Up The Lifting Operations

India News (ਇੰਡੀਆ ਨਿਊਜ਼), ਚੰਡੀਗੜ੍ਹ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਰਸਾਤ ਤੋਂ ਬਾਅਦ ਪ੍ਰਭਾਵਿਤ ਹੋਏ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਮੰਡੀਆਂ ਵਿੱਚ ਪਹੁੰਚੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਐਸ ਪੀ (ਟਰੈਫਿਕ) ਐਚ ਐਸ ਮਾਨ ਨਾਲ ਅੱਜ ਬਾਅਦ ਦੁਪਹਿਰ ਭਾਗੋ ਮਾਜਰਾ ਅਤੇ ਖਰੜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ। ਅਨਾਜ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ। Speed Up The Lifting Operations

ਲਿਫਟਿੰਗ ਅਤੇ ਜਗ੍ਹਾ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ

ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਜਿੱਥੇ ਲਿਫਟਿੰਗ ਦਾ ਕੰਮ ਢਿੱਲਾ ਸੀ, ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿਖੇ ਲਿਫਟਿੰਗ ਅਤੇ ਜਗ੍ਹਾ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਕਮਿਸ਼ਨ ਏਜੰਟਾਂ ਨੂੰ ਹੁਣ ਤੋਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। Speed Up The Lifting Operations

ਬਰਸਾਤ ਕਾਰਨ ਲਿਫਟਿੰਗ ਦੇ ਕੰਮ ਵਿੱਚ ਰੁਕਾਵਟ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57823 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ। ਜਿਸ ਵਿੱਚੋਂ 57284 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਲਿਫਟਿੰਗ ਦੇ ਕੰਮ ਵਿੱਚ ਰੁਕਾਵਟ ਆਈ ਹੈ ਅਤੇ ਲਿਫਟਿੰਗ ਮੁੜ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਤਾਂ ਜੋ ਬੋਰੀਆਂ ਵਿੱਚ ਸੁੱਕਾ ਅਨਾਜ ਭਰਿਆ ਜਾ ਸਕੇ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 17400 ਮੀਟਰਿਕ ਟਨ ਅਨਾਜ

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 17400 ਮੀਟਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ 111.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭੁਗਤਾਨ ਕਰਨ ਦੀ 48 ਘੰਟਿਆਂ ਦੀ ਸ਼ਰਤ ਦੇ ਮੁਕਾਬਲੇ 121 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੇ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। Speed Up The Lifting Operations

ਇਹ ਵੀ ਪੜ੍ਹੋ :Check The Name In The Voter List : ਵੋਟ ਪਾਉਣ ਤੋਂ ਪਹਿਲਾਂ ਕਰੋ ਇਹ ਜਰੂਰ ਕੰਮ,ਵੋਟਰ ਸੂਚੀ ਵਿੱਚ ਤੁਹਾਡਾ ਨਾਮ ਹੈ ਜਾਂ ਨਹੀਂ? ਇਸ ਤਰੀਕੇ ਨਾਲ ਕਰੋ ਚੈੱਕ

 

Tags:

Bhagwant Mann CM Punjabdc mohali

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT