STP Capacity will be increased
STP Capacity will be increased
ਸਾਰੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਧਾ ਕੇ 1200 ਐਮਐਲਡੀ ਕੀਤੀ ਜਾਵੇਗੀ
ਦਿਨੇਸ਼ ਮੋਦਗਿਲ, ਲੁਧਿਆਣਾ:
STP Capacity will be increased ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਸੀਵਰੇਜ ਟਰੀਟਮੈਂਟ ਪਲਾਂਟਾਂ (STP) ਦੀ ਸਮਰੱਥਾ ਨੂੰ ਵਧਾ ਕੇ 1200 ਐਮਐਲਡੀ ਤੱਕ ਕੀਤਾ ਜਾਵੇਗਾ ਕਿਉਂਕਿ ਮੌਜੂਦਾ ਸਮੇਂ ਦੀਆਂ ਲੋੜਾਂ ਨਾਲ ਨਜਿੱਠਣ ਲਈ 703 ਐਮਐਲਡੀ ਦੀ ਮੌਜੂਦਾ ਸਮਰੱਥਾ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤੋਂ ਬਾਅਦ ਉਹ ਫੰਡ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਕੋਲ ਇਹ ਮੁੱਦਾ ਚੁੱਕਣਗੇ। ਗੋਗੀ ਇਹ ਗੱਲ ਸਥਾਨਕ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕਹੀ। ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ਵੱਲ ਧਿਆਨ ਨਹੀਂ ਦਿੱਤਾ ਕਿ ‘ਜੇਕਰ ਅਸੀਂ ਜਨਤਾ ਦੀ ਭਲਾਈ ਲਈ ਫੰਡ ਖਰਚਦੇ ਹਾਂ, ਤਾਂ ਇਸ ਨੂੰ ਇਸ ਤਰੀਕੇ ਨਾਲ ਖਰਚ ਕੀਤਾ ਜਾਵੇ ਕਿ ਘੱਟੋ-ਘੱਟ ਅਗਲੇ 15-20 ਸਾਲਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਿਆ ਜਾਵੇ। ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਮੌਜੂਦਾ ਨਿਗਰਾਨ ਕਮੇਟੀ ਨੂੰ ਤੁਰੰਤ ਭੰਗ ਕਰਨ ਅਤੇ ਮਾਹਿਰਾਂ ਦੀ ਇੱਕ ਨਵੀਂ ਕਮੇਟੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
Also Read : ਪੰਜਾਬ ‘ਚ ਕੋਰੋਨਾ ਨੇ ਫਿਰ ਦਸਤਕ ਦਿੱਤੀ, ਐਕਟਿਵ ਕੇਸ 100 ਤੋਂ ਪਾਰ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.