Strict commands of identification of drug trafficking sites, Arrests arrived by the Savarbhas 376, 271 FIR Enter
ਚੰਡੀਗੜ੍ਹ, PUNJAB NEWS (Strict commands of identification of drug trafficking sites) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 88014 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ।
ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ
ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.