होम / ਪੰਜਾਬ ਨਿਊਜ਼ / ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

BY: Arsh Arora • LAST UPDATED : March 2, 2023, 11:59 am IST
ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

ਮੀਤ ਹੇਅਰ

ਇੰਡੀਆ ਨਿਊਜ਼ (ਦਿੱਲੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ‘ਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਵਿਜੀਲੈਂਸ ਬਿਊਰੋ (Vigilance Bureau) ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ

ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੁੱਖ ਮੰਤਰੀ ਵੱਲੋਂ 6 ਫ਼ਰਵਰੀ ਨੂੰ ਜਨਤਕ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਉਦਘਾਟਨ ਤੋਂ ਬਾਅਦ ਤਿੰਨ ਹਫ਼ਤਿਆਂ ਦੇ ਛੋਟੇ ਸਮੇਂ ਦੌਰਾਨ ਆਮ ਲੋਕਾਂ ਨੇ ਹੁਣ ਤੱਕ 19516 ਟਰਾਲੀਆਂ ਰਾਹੀਂ 1,99,991.67 ਮੀਟਰਿਕ ਟਨ ਰੇਤਾ ਵਰਤਿਆ ਹੈ। ਲੋਕਾਂ ਵੱਲੋਂ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ। ਉੱਥੇ ਸਥਾਨਕ ਕਿਰਤੀਆਂ ਨੂੰ ਵੀ ਕੰਮ ਮਿਲਿਆ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਉਤੇ ਰੋਜ਼ਗਾਰ ਮਿਲਿਆ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਜੇਕਰ ਖਣਨ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਦੇ ਜ਼ਿਲਾ ਖਣਨ ਅਧਿਕਾਰੀ ਕੋਲ ਪਹੁੰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੇ ਟੋਲ਼ ਫਰੀ ਨੰਬਰ 18001802422 ਉੱਤੇ ਸੰਪਰਕ ਕਰ ਸਕਦਾ ਹੈ ਜਾਂ chiefminingpb0gmail.com ‘ਤੇ ਈਮੇਲ ਕਰ ਸਕਦਾ ਹੈ। ਮੀਟਿੰਗ ਵਿੱਚ ਲੋਕਾਂ ਦੀ ਮੰਗ ਨੂੰ ਦੇਖਦਿਆਂ ਅਤੇ ਸੂਬਾ ਵਾਸੀਆਂ ਨੂੰ ਸਸਤੇ ਰੇਤੇ ਦੀ ਸਪਲਾਈ ਵਧਾਉਣ ਲਈ ਜ਼ਿਲਾ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਹੋਰ ਜਨਤਕ ਖੱਡਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ। ਲੁਧਿਆਣਾ ਸੂਬੇ ਦਾ ਕੇਂਦਰ ਹੋਣ ਕਰਕੇ ਇਸ ਜ਼ਿਲੇ ਵਿੱਚ ਵੱਧ ਤੋਂ ਵੱਧ ਜਨਤਕ ਖੱਡਾਂ ਸਥਾਪਤ ਕਰਨ ਲਈ ਆਖਿਆ।

ਖਣਨ ਮੰਤਰੀ ਨੇ ਇੱਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਹੁਣ ਤੱਕ 14 ਜ਼ਿਲਿਆਂ ਵਿੱਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 150 ਜਨਤਕ ਰੇਤ ਖੱਡਾਂ ਚਾਲੂ ਕਰਨ ਦਾ ਟੀਚਾ ਰੱਖਿਆ ਹੈ ਜਿਸ ਤਹਿਤ 15 ਮਾਰਚ ਤੱਕ 50 ਦਾ ਟੀਚਾ ਹੈ।

ਮੀਟਿੰਗ ਵਿੱਚ ਹਰ ਜਨਤਕ ਖੱਡ ਦੇ ਕੰਮ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਵੀ ਕੋਈ ਦਿੱਕਤ ਆ ਰਹੀ ਹੈ, ਉਸ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੁਝ ਥਾਂਵਾਂ ਉੱਤੇ ਪੰਚਾਇਤ ਵੱਲੋਂ ਕੰਮ ਵਿੱਚ ਅੜਚਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ਬਾਰੇ ਖਣਨ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਪੰਚਾਇਤ ਵਿਭਾਗ ਨਾਲ ਗੱਲ ਕਰਨ ਲਈ ਆਖਿਆ। ਨਵੀਂ ਖਣਨ ਨੀਤੀ ਵੀ ਜਲਦ ਆ ਰਹੀ ਹੈ। ਨਾਜਾਇਜ਼ ਖਣਨ ਖ਼ਿਲਾਫ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ।
ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

Tags:

All Party Meetingਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰਗੁਰਮੀਤ ਸਿੰਘ ਮੀਤ ਹੇਅਰ

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT