The Temple Wall Demolished
ਮੰਦਿਰ ਦੀ ਕੰਧ ਢਾਹੁਣ ਦੇ ਮਾਮਲੇ ‘ਚ ਪੁਲਿਸ ਦੋਸ਼ੀਆਂ ਨੂੰ ਨਹੀਂ ਕਰ ਰਹੀ ਗ੍ਰਿਫਤਾਰ: ਗੁਪਤਾ
* ਮੰਦਰ ਕਮੇਟੀ ਨੇ ਪ੍ਰੈਸ ਕਾਨਫਰੰਸ ਜਰਿਏ ਮੰਗ ਉਠਾਈ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਮੰਦਿਰ ਕਮੇਟੀ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਬਨੂੜ ਸਥਿਤ ਸ੍ਰੀ ਰਘੂਨਾਥ ਮੰਦਿਰ ਅਤੇ ਗਊਸ਼ਾਲਾ ਦੀ ਕੰਧ ਢਾਹੁਣ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਮੰਦਰ ਕਮੇਟੀ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਮੰਦਰ ਕਮੇਟੀ ਵੱਲੋਂ ਬਣਾਈ ਜਾ ਰਹੀ ਕੰਧ ਨੂੰ ਤੋੜ ਦਿੱਤਾ ਗਿਆ। ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਥਾਣਾ ਬਨੂੜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਸ਼ਰਾਰਤੀ ਅਨਸਰਾਂ ਵੱਲੋਂ ਤੋੜੀ ਕੰਧ ਨੂੰ ਦਿਖਾਂਦੇ ਹੋਏ ਸ਼ਿਵਚਰਨ ਗੁਪਤਾ The Temple Wall Demolished
ਕਮੇਟੀ ਨੇ ਕੀਤੀ ਪ੍ਰੈਸ ਕਾਨਫਰੰਸ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼ਿਵਚਰਨ ਗੁਪਤਾ ਨਾਲ ਹਨ ਗਿਰੀਸ਼ ਸਿੰਗਲਾ।
ਅੱਜ ਮੰਦਰ ਕਮੇਟੀ ਨੇ ਇਸ ਮੁੱਦੇ ’ਤੇ ਪ੍ਰੈਸ ਕਾਨਫਰੰਸ ਕੀਤੀ। ਮੰਦਰ ਕਮੇਟੀ ਦੇ ਚੇਅਰਮੈਨ ਸ਼ਿਵਚਰਨ ਗੁਪਤਾ ਦਾ ਕਹਿਣਾ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਜਿਸ ਕਾਰਨ ਮੁੜ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਖਦਸ਼ਾ ਹੈ। ਇਸ ਮੌਕੇ ਮੰਦਰ ਕਮੇਟੀ ਤੋਂ ਗਿਰੀਸ਼ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। The Temple Wall Demolished
ਮਾਮਲਾ ਕੀ ਹੈ

ਸ਼੍ਰੀ ਰਘੂਨਾਥ ਮੰਦਰ ਅਤੇ ਗਊਸ਼ਾਲਾ
ਸਾਲ 2010 ਵਿੱਚ ਇਹ ਜ਼ਮੀਨ ਸਵਾਮੀ ਵਿਵੇਕਾਨੰਦ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਰਘੂਨਾਥ ਮੰਦਰ ਅਤੇ ਗਊਸ਼ਾਲਾ ਨੂੰ ਦਾਨ ਕੀਤੀ ਗਈ ਸੀ, ਜਿਸ ਦਾ ਬੈਂਕ ਦਾ ਕਰਜ਼ਾ ਨਹੀਂ ਮੋੜਿਆ ਗਿਆ ਅਤੇ ਬੈਂਕ ਨੇ ਵਸੂਲੀ ਸ਼ੁਰੂ ਕਰ ਦਿੱਤੀ। ਕੁਝ ਦਿਨ ਪਹਿਲਾਂ ਜਦੋਂ ਕੁਝ ਲੋਕ ਮੰਦਰ/ਗਊਸ਼ਾਲਾ ਦੀ ਜ਼ਮੀਨ ’ਤੇ ਕਬਜ਼ਾ ਕਰਨ ਲਈ ਪੁੱਜੇ ਤਾਂ ਮੰਦਰ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਮੁਲਜ਼ਮ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। The Temple Wall Demolished
Get Current Updates on, India News, India News sports, India News Health along with India News Entertainment, and Headlines from India and around the world.