Tragic fire accident in Ludhiana
Tragic fire accident in Ludhiana
ਰਾਤ ਕਰੀਬ 3 ਵਜੇ ਵਾਪਰਿਆ ਹਾਦਸਾ
ਇੰਡੀਆ ਨਿਊਜ਼, ਲੁਧਿਆਣਾ:
Tragic fire accident in Ludhiana ਟਿੱਬਾ ਰੋਡ ‘ਤੇ ਸਥਿਤ ਮੱਕੜ ਕਲੋਨੀ ਨੇੜੇ ਸਥਿਤ ਝੁੱਗੀ ‘ਚ ਬੁੱਧਵਾਰ ਤੜਕੇ 3 ਵਜੇ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਲੋਕ ਜ਼ਿੰਦਾ ਸੜ ਗਏ। ਪਰਿਵਾਰ ‘ਚ ਪਤੀ-ਪਤਨੀ ਸਮੇਤ 5 ਬੱਚੇ ਸੁੱਤੇ ਹੋਏ ਸਨ ਤਾਂ ਅਚਾਨਕ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਕੌਸਤਭ ਸ਼ਰਮਾ, ਡੀਸੀ ਸੁਰਭੀ ਮਲਿਕ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਅਤੇ ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮਦਦ ਲਈ ਪਹੁੰਚ ਗਏ ਅਤੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਜਿਸ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ।
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਪਰਿਵਾਰਕ ਮੈਂਬਰਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਕਤ ਝੁੱਗੀ ਕੂੜੇ ਦੇ ਢੇਰ ਕੋਲ ਬਣੀ ਹੋਈ ਸੀ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਉਕਤ ਪਰਿਵਾਰ ਸਮਸਤੀਪੁਰ ਦਾ ਰਹਿਣ ਵਾਲਾ ਸੀ। ਸੁਰੇਸ਼ ਸਾਹਨੀ, ਉਸ ਦੀ ਪਤਨੀ ਅਰੁਣਾ ਦੇਵੀ ਆਪਣੇ 5 ਬੱਚੇ ਰਾਖੀ, ਮਨੀਸ਼ਾ, ਗੀਤਾ, ਚੰਦਾ ਅਤੇ 2 ਸਾਲ ਦੇ ਬੇਟੇ ਸੰਨੀ ਸੁੱਤੇ ਹੋਏ ਸਨ, ਜਦੋਂ ਕਿ ਉਨ੍ਹਾਂ ਦਾ ਇਕ ਬੇਟਾ ਰਾਜੇਸ਼ ਆਪਣੇ ਦੋਸਤ ਦੇ ਘਰ ਗਿਆ ਹੋਇਆ ਸੀ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਝੁੱਗੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੋ ਸਕਦੀ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਝੁੱਗੀ ਦੇ ਨੇੜੇ ਕੂੜੇ ਦਾ ਡੰਪ ਹੈ, ਇਹ ਕੁਝ ਦਿਨ ਪਹਿਲਾਂ ਉੱਥੇ ਲਗਾਇਆ ਗਿਆ ਸੀ। ਪਰ ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਹੀ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
Also Read : ਰੇਤ ਦੀਆਂ ਵਧ ਰਹੀਆਂ ਕੀਮਤਾਂ ਬਣਿਆਂ ਸਰਕਾਰ ਲਈ ਮੁਸੀਬਤ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.