- ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਯਤਨ ਕਰਨ ਦਾ ਐਲਾਨ
- ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ
ਸ਼ਹੀਦੀ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਜੱਦੀ ਪਿੰਡ ਖਟਕੜ ਕਲਾਂ ਵਿਖੇ ਦਿੱਤੀ ਸ਼ਰਧਾਂਜਲੀ
ਇੰਡੀਆ ਨਿਊਜ਼, ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ)
TRIBUTE TO SHAHEED-E-AAZAM
TRIBUTE TO SHAHEED-E-AAZAM ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ।
TRIBUTE TO SHAHEED-E-AAZAM
ਸ਼ਹੀਦ ਭਗਤ ਸਿੰਘ ਦੇ ਭਤੀਜੇ ਸਵ. ਅਭੈ ਸੰਧੂ ਦੀ ਪਤਨੀ ਤੇਜੀ ਸੰਧੂ, ਅਭੈ ਸੰਧੂ ਦੀ ਪੁੱਤਰੀ ਅਨੁਸ਼ ਪ੍ਰਿਆ, ਪ੍ਰਭਦੀਪ ਸਿੰਘ ਬੈਨੀਵਾਲ, ਹਕੂਮਤ ਸਿੰਘ ਮੱਲ੍ਹੀ, ਜ਼ੋਰਾਵਰ ਸਿੰਘ ਸੰਧੂ, ਗੌਰਵ ਸੰਧੂ, ਕੰਨਗੀ ਸੰਧੂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਸਾਡੀ ਸਰਕਾਰ ਹਰ ਸੰਭਵ ਯਤਨ ਕਰੇਗੀ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਆਜ਼ਾਦੀ ਦੇ 70 ਸਾਲ ਤੋਂ ਵੱਧ ਸਮਾਂ ਬੀਤ ਜਾਣ ਪਿੱਛੋਂ ਵੀ ਕੌਮੀ ਨਾਇਕਾਂ ਨੂੰ ਇਹ ਦਰਜਾ ਨਹੀਂ ਦਿੱਤਾ TRIBUTE TO SHAHEED-E-AAZAM
ਉਨ੍ਹਾਂ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਆਜ਼ਾਦੀ ਦੇ 70 ਸਾਲ ਤੋਂ ਵੱਧ ਸਮਾਂ ਬੀਤ ਜਾਣ ਪਿੱਛੋਂ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਇਹ ਦਰਜਾ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੀ ਸੁਹਿਰਦ ਸੋਚ`ਤੇ ਡੱਟ ਕੇ ਪਹਿਰਾ ਦੇਣ ਅਤੇ ਖੁਸ਼ਹਾਲ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
TRIBUTE TO SHAHEED-E-AAZAM
ਉਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਤਾਕਤਾਂ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰੇ ਹੀ ਆਪਣੀ ਜਾਨ ਵਾਰ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਨਾਇਕ ਦੀ ਇੱਛਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਦੇਸ਼ ਅਤੇ ਸੂਬੇ ਵਿੱਚ ਸੱਤਾ ਸੰਭਾਲਣ ਵਾਲਿਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਅਮਲੀ ਜਾਮਾ ਪਵਾਉਣ ਲਈ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਉਨ੍ਹਾਂ ਮੁਲਕਾਂ ਵਿੱਚ ਹੀ ਜਾਣ ਲਈ ਮਜਬੂਰ ਹੋਣਾ ਪਿਆ ਜਿਨ੍ਹਾਂ ਦੇ ਮੂਲ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੇ ਲੰਮੇ ਅਜ਼ਾਦੀ ਸੰਘਰਸ਼ ਤੋਂ ਬਾਅਦ ਦੇਸ਼ ਤੋਂ ਬਾਹਰ ਕੱਢਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਮੰਦਭਾਗੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ।
ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ
TRIBUTE TO SHAHEED-E-AAZAM
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ`ਆਪ`ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮਦਦ ਤੋਂ ਬਿਨਾਂ ਇਹ ਮਹੱਤਵਪੂਰਨ ਕਾਰਜ ਪੂਰਾ ਨਹੀਂ ਕੀਤਾ ਜਾ ਸਕਦਾ।
ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋ ਕੇ ਭਗਵੰਤ ਮਾਨ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, “ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾਂ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ। ਅਜਾਇਬ ਘਰ ਵਿੱਚ ਦਰਸਾਏ ਸ਼ਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜ਼ਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ।”
ਸ਼ਹੀਦ-ਏ-ਆਜ਼ਮ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ਼
ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ`ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ`ਤੇ ਸ਼ਰਧਾ ਦੇ ਫੁੱਲ ਵੀ ਅਰਪਣ ਕੀਤੇ। ਉਨ੍ਹਾਂ ਨੇ ਸਰਦਾਰ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਘਰ ਨੂੰ ਵੀ ਸਿਜਦਾ ਕੀਤਾ।
TRIBUTE TO SHAHEED-E-AAZAM
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਵੀਜ਼ਨਲ ਕਮਿਸ਼ਨਰ ਮਨਵੇਸ਼ ਸਿੱਧੂ, ਸੈਰ ਸਪਾਟਾ ਵਿਭਾਗ ਦੇ ਵਿਸ਼ੇਸ਼ ਸਕੱਤਰ ਕੰਵਰਪ੍ਰੀਤ ਕੌਰ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ, ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ, ਆਪ`ਆਗੂ ਸ੍ਰੀ ਲਲਿਤ ਮੋਹਨ ਪਾਠਕ ਅਤੇ ਕੁਲਜੀਤ ਸਿੰਘ ਸਰਹਾਲ ਵੀ ਹਾਜ਼ਰ ਸਨ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ। TRIBUTE TO SHAHEED-E-AAZAM
Also Read : Majithia’s judicial custody increased ਮਜੀਠੀਆ 5 ਅਪਰੈਲ ਤੱਕ ਜੇਲ੍ਹ ਵਿੱਚ ਰਹੇਗਾ
Also Read : Wonder Cement is Flouting the rules ਵੰਡਰ ਸੀਮਿੰਟ ਫੈਕਟਰੀ ‘ਚੋਂ ਨਿਕਲਿਆ ਜ਼ਹਿਰੀਲਾ ਧੂੰਆਂ, ਨਿੰਬੜਾ ਦੀ ਜ਼ਮੀਨ ਬਣੀ ਬੰਜਰ
Connect With Us : Twitter Facebook