War against Drug Peddlers in Punjab
ਇੰਡੀਆ ਨਿਊਜ਼, ਚੰਡੀਗੜ੍ਹ (War against Drug Peddlers in Punjab) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਫ਼ੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (NDPS) ਐਕਟ ਤਹਿਤ 231 ਐੱਫਆਈਆਰਜ਼, ਜਿਨ੍ਹਾਂ ਵਿੱਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 7.45 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ NDPS ਕੇਸਾਂ ਵਿੱਚ ਭਗੌੜੇ ਹੋਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ 5 ਜੁਲਾਈ, 2022 ਨੂੰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ 15 ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ ਜਾਣ ਨਾਲ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 459 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ: ਅੱਤਵਾਦੀਆਂ ਦੀ ਵੱਡੀ ਯੋਜਨਾ ਅਸਫਲ, ਸਰਹੱਦ ‘ਤੇ ਮਿਲੇ ਹਥਿਆਰ
ਇਹ ਵੀ ਪੜ੍ਹੋ: ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਗ੍ਰਿਫ਼ਤਾਰ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.