Welcome To Union Minister Anurag Thakur
Welcome To Union Minister Anurag Thakur
* ਕੇਂਦਰੀ ਮੰਤਰੀ ਅੱਜ ਰਾਜਪੁਰਾ ਪਹੁੰਚੇ
* ਜਗਦੀਸ਼ ਜੱਗਾ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ
* ਕੇਂਦਰੀ ਮੰਤਰੀ ਦਾ ਕਾਫਲਾ ਪੰਚਕੂਲਾ ਤੋਂ ਜਾ ਰਿਹਾ ਸੀ ਪਟਿਆਲਾ
ਜਗਦੀਸ਼ ਕੁਮਾਰ ਜੱਗਾ (Jagdish Kumar Jagga) ਦੀ ਅਗਵਾਈ ਹੇਠ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਰਾਜਪੁਰਾ ਵਿੱਚ ਸਵਾਗਤ ਕੀਤਾ ਗਿਆ। ਜੱਗਾ ਭਾਜਪਾ ਦਾ ਸੀਨੀਅਰ ਆਗੂ ਹੈ। ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਕਮਲ ਦੇ ਨਿਸ਼ਾਨ ‘ਤੇ 2022 ਦੀਆਂ ਚੋਣਾਂ ਲੜੀਆਂ। ਇਨ੍ਹਾਂ ਚੋਣਾਂ ਵਿੱਚ ਜਗਦੀਸ਼ ਕੁਮਾਰ ਜੱਗਾ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ ਸਖ਼ਤ ਟੱਕਰ ਦਿੰਦਿਆਂ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਨੂੰ ਤੀਜੇ ਸਥਾਨ ’ਤੇ ਧੱਕ ਦਿੱਤਾ ਹੈ।
ਜੱਗਾ ਨੇ ਚੋਣ ਵਿੱਚ ਦੂਜਾ ਸਥਾਨ ਹਾਸਲ ਕੀਤਾ ਸੀ।
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਪੰਜਾਬ ਪੁਲਿਸ ਨੇ ਬੀਤੇ ਦਿਨ ਦਿੱਲੀ ਜਾ ਕੇ ਜੋ ਵੀ ਕੀਤਾ ਉਹ ਮੰਦਭਾਗਾ ਹੈ। ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਪੁਲਿਸ ਦਾ ਕੰਮ ਸ਼ਾਂਤੀ ਬਣਾਈ ਰੱਖਣਾ ਹੈ। ਪਰ ਪੰਜਾਬ ਪੁਲਿਸ ਨੇ ਕੱਲ੍ਹ ਕਿਸੇ ਹੋਰ ਸੂਬੇ ਵਿੱਚ ਜਾ ਕੇ ਜੋ ਕਾਰਵਾਈ ਦਿਖਾਈ ਹੈ, ਉਸ ਨੂੰ ਦਰੁਸਤ ਨਹੀਂ ਕਿਹਾ ਜਾ ਸਕਦਾ। ਇਸ ਦਾ ਚਾਰੇ ਪਾਸੇ ਵਿਰੋਧ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਖੇਡ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਕੀਤਾ। ਉਹ ਅੱਜ ਰਾਜਪੁਰਾ ਪੁੱਜੇ ਸਨ। ਇਸ ਦੌਰਾਨ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਆਧਾਰਤ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੁਲਿਸ ਨੂੰ ਗਲਤ ਕੰਮ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। Welcome To Union Minister Anurag Thakur
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਾਫਲਾ ਪਟਿਆਲਾ ਵੱਲ ਜਾ ਰਿਹਾ ਸੀ। ਉਹ ਰਾਜਪੁਰਾ ਦੇ ਫਲਾਈਓਵਰ ਕੋਲ ਕੁਝ ਚਿਰ ਲਈ ਰੁੱਕੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਜਗਦੀਸ਼ ‘ਜੱਗਾ’ ਨੇ ਦੱਸਿਆ ਕਿ ਉਨ੍ਹਾਂ ਦੇ ਰਾਜਪੁਰਾ ਆਉਣ ’ਤੇ BJP ਵਰਕਰਾਂ ਵਿੱਚ ਭਾਰੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਵਾਗਤ ਲਈ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਤੋਹਫੇ ਵਜੋਂ ਦਿੱਤੀ ਗਈ ਹੈ। Welcome To Union Minister Anurag Thakur
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਪੰਚਕੂਲਾ ਦਾ ਵਿਸ਼ੇਸ਼ ਦੌਰਾ ਕੀਤਾ ਸੀ। ਖੇਲੋ ਇੰਡੀਆ ਯੂਥ ਗੇਮਜ਼-2021 ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਪੰਚਕੂਲਾ ਦੇ ਇੰਦਰਧਨੁਸ਼ ਸਟੇਡੀਅਮ ਵਿੱਚ ਹੋ ਗਈ ਹੈ। ਹਰਿਆਣਾ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਸਟੇਡੀਅਮ ਵਿਖੇ ਯੁਵਕ ਖੇਡਾਂ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਕੀਤੀ ਗਈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮਸਕਟ,ਲੋਗੋ,ਜਰਸੀ ਅਤੇ ਖੇਲੋ ਇੰਡੀਆ ਯੂਥ ਗੇਮਜ਼-2021ਦੇ ਥੀਮ ਗੀਤ ਨੂੰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। Welcome To Union Minister Anurag Thakur
Also Read :ਪੰਚਾਇਤੀ ਜ਼ਮੀਨ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਸ਼ਿਕਾਇਤ Occupancy Of Panchayat Land
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.