होम / ਪੰਜਾਬ ਨਿਊਜ਼ / World Earth Day Planting Saplings : ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ, 483 ਪੋਲਿੰਗ ਸਥਾਨਾਂ 'ਤੇ ਇੱਕੋ ਸਮੇਂ ਪੌਦੇ ਲਗਾਏ

World Earth Day Planting Saplings : ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ, 483 ਪੋਲਿੰਗ ਸਥਾਨਾਂ 'ਤੇ ਇੱਕੋ ਸਮੇਂ ਪੌਦੇ ਲਗਾਏ

BY: Kuldeep Singh • LAST UPDATED : April 22, 2024, 11:54 pm IST
World Earth Day Planting Saplings : ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ, 483 ਪੋਲਿੰਗ ਸਥਾਨਾਂ 'ਤੇ ਇੱਕੋ ਸਮੇਂ ਪੌਦੇ ਲਗਾਏ

World Earth Day Planting Saplings

World Earth Day Planting Saplings

India News (ਇੰਡੀਆ ਨਿਊਜ਼), ਚੰਡੀਗੜ੍ਹ :

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਦੀ ਅਗਵਾਈ ਹੇਠ ਵਾਤਾਵਰਣ ਦੀ ਸੁਰੱਖਿਆ ਦਿਵਸ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਡੀ ਧਰਤੀ ਦੀ ਸਿਹਤ ਪ੍ਰਤੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦਿਨ ਕੀਤੀਆਂ ਗਈਆਂ ਗਤੀਵਿਧੀਆਂ ਸਾਡੀ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਧਰਤੀ ਨੂੰ ਚਿਰ-ਟਿਕਾਊ ਗ੍ਰਹਿ ਬਣਾਉਣ ਦੇ ਅਹਿਦ ਅਤੇ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਦੀ ਹੈ। World Earth Day Planting Saplings

ਪਲੈਨੇਟ ਬਨਾਮ ਪਲਾਸਟਿਕ’ ਦੇ ਥੀਮ ਅਨੁਸਾਰ ਕੰਮ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਹਰੇਕ ਪੋਲਿੰਗ ਸਟੇਸ਼ਨ (ਸਥਾਨ) ‘ਤੇ ਬੂਟੇ ਲਗਾ ਕੇ ਧਰਤੀ ਮਾਂ ਪ੍ਰਤੀ ਆਪਣਾ ਫਰਜ਼ ਨਿਭਾਇਆ ਹੈ। ਪੋਲਿੰਗ ਸਟੇਸ਼ਨਾਂ ਵਜੋਂ ਵਰਤੀਆਂ ਜਾਣ ਵਾਲੀਆਂ ਕੁੱਲ 483 ਥਾਵਾਂ ‘ਤੇ ਬੂਟੇ ਲਗਾ ਕੇ ਵਿਸ਼ਵ ਧਰਤੀ ਦਿਵਸ ‘ਚ ਯੋਗਦਾਨ ਪਾਇਆ ਗਿਆ। ਇਸ ਸਾਲ ਦੇ ‘ਵਿਸ਼ਵ ਅਰਥ ਡੇਅ: ਪਲੈਨੇਟ ਬਨਾਮ ਪਲਾਸਟਿਕ’ ਦੇ ਥੀਮ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ। ਆਉਣ ਵਾਲੀਆਂ ਪੀੜ੍ਹੀਆਂ ਲਈ ਪਲਾਸਟਿਕ ਮੁਕਤ ਭਵਿੱਖ ਬਣਾਉਣ ਦੇ ਅੰਤਮ ਟੀਚੇ ਦੇ ਨਾਲ, ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਇਮਾਨਦਾਰੀ ਨਾਲ ਯਤਨ ਕੀਤੇ ਜਾਣਗੇ।

ਵਾਤਾਵਰਨ ਦੀ ਸੁਰੱਖਿਆ ਨੂੰ ਸਮਰਪਿਤ ਪੋਰਟਰੇਟ

ਉੱਘੇ ਚਿਤਰਕਾਰ ਗੁਰਪ੍ਰੀਤ ਸਿੰਘ ਨੇ ਏ.ਡੀ.ਸੀ. ਵਿਰਾਜ ਐਸ ਤਿੜਕੇ ਨੂੰ ਧਰਤੀ ‘ਤੇ ਵਾਤਾਵਰਨ ਦੀ ਸੁਰੱਖਿਆ ਨੂੰ ਸਮਰਪਿਤ ਪੋਰਟਰੇਟ ਭੇਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ, ਤਹਿਸੀਲਦਾਰ ਚੋਣ ਸੰਜੇ ਕੁਮਾਰ ਅਤੇ ਗੁਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ ਵੀ ਹਾਜ਼ਰ ਸਨ। World Earth Day Planting Saplings

ਇਹ ਵੀ ਪੜ੍ਹੋ :Speed Up The Lifting Operations : ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

 

Tags:

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT