Amritpal Wife
ਇੰਡੀਆ ਨਿਊਜ਼, ਪੰਜਾਬ, Amritpal Wife: ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅਜੇ ਤੱਕ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ ਪਰ ਇਮੀਗ੍ਰੇਸ਼ਨ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਕਿਰਨਦੀਪ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਹੈ। ਉਸ ਨੇ ਲੰਡਨ ਜਾਣਾ ਹੈ।
ਪੰਜਾਬ ਵਿੱਚ ਵਾਰਿਸ ਪੰਜਾਬ ਦੀ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ 18 ਤੋਂ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਉਸ ਦੇ ਸੈਂਕੜੇ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਆਸਾਮ ਦੀ ਜੇਲ੍ਹ ਵਿੱਚ ਰੱਖਿਆ। ਸਾਰੇ ਸਾਥੀ ਫੜੇ ਗਏ ਪਰ ਅੰਮ੍ਰਿਤਪਾਲ ਅਜੇ ਫਰਾਰ ਹੈ।
ਅੰਮ੍ਰਿਤਪਾਲ ਸਿੰਘ ਦਾ ਵਿਆਹ ਇਸ ਸਾਲ ਫਰਵਰੀ ‘ਚ ਯੂ.ਕੇ ਸਥਿਤ ਐਨਆਰਆਈ ਕਿਰਨਦੀਪ ਕੌਰ ਨਾਲ ਹੋਇਆ ਸੀ। ਫਰਵਰੀ ਵਿੱਚ ਅੰਮ੍ਰਿਤਪਾਲ ਨਾਲ ਵਿਆਹ ਕਰਨ ਤੋਂ ਬਾਅਦ, ਕਿਰਨਦੀਪ ਕੌਰ ਪੰਜਾਬ ਵਿੱਚ ਸ਼ਿਫਟ ਹੋ ਗਈ ਅਤੇ ਇਸ ਸਮੇਂ ਅੰਮ੍ਰਿਤਪਾਲ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿੰਦੀ ਹੈ। ਕਿਰਨਦੀਪ ਦੇ ਪਰਿਵਾਰ ਦੀਆਂ ਜੜ੍ਹਾਂ ਜਲੰਧਰ ਵਿੱਚ ਦੱਸੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : Bad Habits in Summer : ਗਰਮੀਆਂ ‘ਚ ਇਹ ਆਦਤ ਵਧਾ ਸਕਦੀ ਹੈ ਪਰੇਸ਼ਾਨੀਆਂ
Get Current Updates on, India News, India News sports, India News Health along with India News Entertainment, and Headlines from India and around the world.