होम / ਪੰਜਾਬ / Manpreet Badal ਕੇਂਦਰ ਫੰਡਾਂ ਦੀ ਵੰਡ ਸਮੇਂ ਪੰਜਾਬ ਨੂੰ ਆਰਥਿਕ ਨਜ਼ਰੀਏ ਦੇ ਨਾਲ-ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ

Manpreet Badal ਕੇਂਦਰ ਫੰਡਾਂ ਦੀ ਵੰਡ ਸਮੇਂ ਪੰਜਾਬ ਨੂੰ ਆਰਥਿਕ ਨਜ਼ਰੀਏ ਦੇ ਨਾਲ-ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ

BY: • LAST UPDATED : November 16, 2021, 11:47 am IST
Manpreet Badal ਕੇਂਦਰ ਫੰਡਾਂ ਦੀ ਵੰਡ ਸਮੇਂ ਪੰਜਾਬ ਨੂੰ ਆਰਥਿਕ ਨਜ਼ਰੀਏ ਦੇ ਨਾਲ-ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ
• ਵਿੱਤ ਮੰਤਰੀ ਪੰਜਾਬ ਨੇ ਸੂਬੇ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਕੀਤੀ ਮੰਗ
ਚੰਡੀਗੜ੍ਹ :
ਦੇਸ਼ ‘ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸ਼ਾ ਖੜਗ ਭੁਜਾ ਬਣ ਕੇ ਡਟਿਆ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸ਼ੇਸ਼ ਫੰਡ ਦੇਣ ਲਈ ਆਰਥਿਕ ਪੱਖ ਦੇ ਨਾਲ ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਇਹ ਦਲੀਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ  ਨਿਰਮਲਾ ਸੀਤਾਰਮਨ ਨਾਲ ਇੱਕ ਆਨਲਾਈਨ ਗੱਲਬਾਤ ਦੌਰਾਨ ਕੀਤੀ, ਜਿਸ ਦੌਰਾਨ ਮੁਲਕ ਵਿੱਚ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੁਲਾਰਾ ਦੇਣ ਬਾਰੇ ਚਰਚਾ ਕੀਤੀ ਗਈ।

Manpreet Badal ਪੰਜਾਬ ਖੇਤੀ ਪ੍ਰਧਾਨ ਸੂਬਾ

ਖੇਤੀ ਪ੍ਰਧਾਨ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਦੇਣ ‘ਤੇ ਵਿਚਾਰ ਕਰਨ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਇਹ ਸਰਹੱਦੀ ਸੂਬਾ ਵੀ ਆਪਣੇ ਗੁਆਂਢੀ ਰਾਜਾਂ ਜਿਵੇਂ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਉਤਰਾਖੰਡ ਵਾਂਗ ਵਿਸ਼ੇਸ਼ ਪੈਕੇਜਾਂ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਸਨੀਕ ਬਹੁਤ ਮਿਹਨਤੀ ਹਨ ਅਤੇ ਪੰਜਾਬ ਨੂੰ ਸਿਰਫ਼ ਭੂਗੋਲਿਕ ਸਥਿਤੀ ਤੋਂ ਹੀ ਨਾ ਵਿਚਾਰਿਆ ਜਾਵੇ ਕਿਉਂਕਿ ਸੂਬੇ ਨੇ ਸੰਨ 1947, 1962, 1965 ਅਤੇ 1971 ਵਿੱਚ ਦੇਸ਼ ਲਈ ਲੜਾਈ ਲੜਨ ਤੋਂ ਇਲਾਵਾ ਸਰਹੱਦ ਪਾਰੋਂ “ਗੁਆਂਢੀ ਮੁਲਕਾਂ” ਵੱਲੋਂ ਫੈਲਾਏ ਅਤਿਵਾਦ ਖ਼ਿਲਾਫ਼ ਵੀ ਦਸ ਸਾਲਾਂ ਤੱਕ ਕੌਮੀ ਲੜਾਈ ਲੜੀ ਹੈ।

Manpreet Badal  ਪੰਜਾਬ ਨੂੰ ਭਾਰਤ ਸਰਕਾਰ ਦੇ ਸਮਰਥਨ ਦੀ ਲੋੜ

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਦੇ ਸਮਰਥਨ ਦੀ ਲੋੜ ਹੈ ਕਿਉਂਕਿ ਸੂਬਾ ਖੇਤੀਬਾੜੀ ਖੇਤਰ ਵਿੱਚ ਨਵੇਂ ਯੁੱਗ ਦੇ ਬਦਲਾਅ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਰਵਾਇਤੀ ਦੋ-ਫ਼ਸਲੀ ਚੱਕਰ ਵਿਚੋਂ ਕੱਢ ਕੇ ਹੋਰ ਬਦਲਵੀਆਂ ਫ਼ਸਲਾਂ ਅਤੇ ਪਸ਼ੂ ਪਾਲਣ ਦੇ ਧੰਦੇ ਵੱਲ ਮੋੜਨ ਤੋਂ ਇਲਾਵਾ ਸਨਅਤਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੇਂਦਰ ਸਰਕਾਰ ਨੂੰ PLI ਵਰਗੀਆਂ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ।
ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇਗਾ, ਜੋ ਦੇਸ਼ ਵਿੱਚ ਇੱਕ ਵਾਰ ਫਿਰ ਵੱਡਾ ਮੁੱਦਾ ਬਣਿਆ ਹੋਇਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਮੰਗ ਕੀਤੀ ਜੋ ਪੰਜਾਬ ਦੀ ਤਕਦੀਰ ਬਦਲਣ ਵਾਲੇ ਸਾਬਿਤ ਹੋਣਗੇ।

Manpreet Badal ਸੂਬੇ ਵਿੱਚ ਬਿਜਲੀ ਸਸਤੀ ਹੋ ਜਾਵੇਗੀ

ਬਾਦਲ ਨੇ ਕਿਹਾ ਕਿ ਜਿੱਥੋਂ ਤੱਕ ਬਿਜਲੀ ਉਤਪਾਦਨ ਦਾ ਸਵਾਲ ਹੈ, ਕੋਲੇ ਦੀਆਂ ਖਾਣਾਂ ਤੋਂ ਪੰਜਾਬ ਦੀ ਦੂਰੀ ਬਹੁਤ ਜ਼ਿਆਦਾ ਹੈ ਅਤੇ ਜੇਕਰ ਸੰਭਵ ਹੋਵੇ ਤਾਂ ਅਸਲ ਵਿੱਚ ਅਸੀਂ ਬਿਜਲੀ ਉਤਪਾਦਨ ਲਈ ਕੋਲੇ ਬਜਾਏ ਗੈਸ ਜਾਂ ਸੂਰਜੀ ਊਰਜਾ ਨੂੰ ਅਪਣਾਉਣਾ ਚਾਹੁੰਦੇ ਹਾਂ ਅਤੇ ਅਸੀਂ ਜੇਕਰ ਕਿਸੇ ਤਰ੍ਹਾਂ ਆਪਣੇ ਕੋਲੇ ਨਾਲ ਚੱਲਣ ਵਾਲੇ ਤਾਪ ਘਰਾਂ ਨੂੰ ਬੰਦ ਕਰ ਦੇਈਏ ਤਾਂ ਸੂਬੇ ਵਿੱਚ ਬਿਜਲੀ ਸਸਤੀ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਲੌਜਿਸਟਿਕਸ ਅਤੇ ਹਰ ਪੱਖੋਂ ਬਹੁਤ ਵਧੀਆ ਬੁਨਿਆਦੀ ਢਾਂਚਾ ਹੈ ਪਰ ਸੂਬੇ ਦੇ ਕਸਬੇ ਪੱਟੀ ਤੇ ਮੱਖੂ, ਰਾਜਪੁਰਾ ਤੇ ਮੋਹਾਲੀ ਅਤੇ ਬਿਆਸ ਤੇ ਕਾਦੀਆਂ ਦਰਮਿਆਨ ਰੇਲਵੇ ਲਿੰਕਾਂ ਦੀ ਘਾਟ ਹੈ। ਉਨ੍ਹਾਂ ਕਿਹਾ, “ਤੁਸੀਂ ਕੇਂਦਰੀ ਬਜਟ ਨਾਲ ਰੇਲਵੇ ਬਜਟ ਪੇਸ਼ ਕਰਨ ਸਮੇਂ ਜੇਕਰ ਇਸ 20-30 ਕਿਲੋਮੀਟਰ ਹਿੱਸੇ ਨੂੰ ਬਜਟ ਵਿੱਚ ਥਾਂ ਦਿੰਦੇ ਹੋ ਤਾਂ ਪੰਜਾਬ ਵਿੱਚ ਰੇਲ ਸੰਪਰਕ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਯਾਤਰੀਆਂ ਨੂੰ ਰਾਜਸਥਾਨ ਜਾਂ ਗੁਜਰਾਤ ਜਾਣ ਲਈ ਅੰਬਾਲਾ ਦੇ ਚੱਕਰ ਨਹੀਂ ਲਗਾਉਣੇ ਪੈਣਗੇ।”
ਤਕਨਾਲੋਜੀ ਦੀ ਵਰਤੋਂ ਕਰਕੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਦੇ ਵਿਕਲਪ ਤਲਾਸ਼ਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਸਿਹਤ ਮੰਤਰੀ ਨੂੰ ਛੇਤੀ ਤੋਂ ਛੇਤੀ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਸ਼ੁਰੂ ਕਰਨ ਲਈ ਕਹਿਣ ਕਿਉਂਕਿ ਇਸ ਪ੍ਰਾਜੈਕਟ ਲਈ ਜ਼ਮੀਨ ਮੁਹੱਈਆ ਕਰਵਾਈ ਜਾ ਚੁੱਕੀ ਹੈ।

Tags:

Manpreet Badalਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT