Punjabi Language Act ਨੂੰ ਸਖਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਲਾਇਬ੍ਰੇਰੀ ਐਕਟ ਅਤੇ ਖੇਡ ਮੈਦਾਨਾਂ ਵਿੱਚ ਵੀ ਲਾਇਬ੍ਰੇਰੀਆਂ ਖੋਲਣ ਦੀ ਕਹੀ ਗੱਲ
ਇੰਡੀਆ ਨਿਊਜ਼, ਚੰਡੀਗੜ:
Punjabi Language Act ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲਾਇਬ੍ਰੇਰੀ ਐਕਟ ਦਾ ਆਰਡੀਨੈਂਸ ਜਾਰੀ ਕਰਨ ਦੇ ਨਾਲ ਨੌਜਵਾਨਾਂ ਨੂੰ ਸਾਹਿਤ ਦੀ ਚੇਟਕ ਲਗਾਉਣ ਲਈ ਖੇਡ ਮੈਦਾਨਾਂ ਦੇ ਨਾਲ ਲਾਇਬ੍ਰੇਰੀਆਂ ਵੀ ਬਣਾਈਆਂ ਜਾਣਗੀਆਂ। ਇਹ ਗੱਲ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਕੌਮੀ ਪ੍ਰੈਸ ਦਿਹਾੜੇ ਮੌਕੇ ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਵੱਲੋਂ ਪੰਜਾਬੀ ਲੇਖਕ ਸਭਾ ਤੇ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਦੇ ਨਾਲ ਪੰਜਾਬ ਕਲਾ ਭਵਨ ਵਿਖੇ ‘ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ’ ਵਿਸ਼ੇ ਉਤੇ ਕਰਵਾਈ ਵਿਚਾਰ ਚਰਚਾ ਦੌਰਾਨ ਸੰਬੋਧਨ ਕਰਦਿਆਂ ਕਹੀ।
ਪਰਗਟ ਸਿੰਘ ਨੇ ਇਸ ਮੌਕੇ ਮਹਾਨ ਗਦਰੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨਾਂ ਦੇ ਛੇ ਸਾਥੀਆਂ ਸਹੀਦ ਬਖਸੀਸ਼ ਸਿੰਘ, ਸਹੀਦ ਸੁਰਾਇਣ ਸਿੰਘ (ਵੱਡਾ), ਸ਼ਹੀਦ ਸੁਰਾਇਣ ਸਿੰਘ (ਛੋਟਾ), ਸ਼ਹੀਦ ਹਰਨਾਮ ਸਿੰਘ ਤੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਨੂੰ ਵੀ ਸਲਾਮ ਕੀਤਾ ਜਿਨਾਂ ਨੂੰ ਅੱਜ ਦੇ ਹੀ ਦਿਨ ਪਹਿਲੇ ਲਾਹੌਰ ਸਾਜਿਸ਼ ਕੇਸ ਫਾਂਸੀ ਦਿੱਤੀ ਗਈ ਸੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਪੱਤਰਕਾਰਾਂ ਲਈ ਵੀ ਰੋਲ ਮਾਡਲ ਹਨ ਕਿਉਂ ਜੋ ਕਰਤਾਰ ਸਿੰਘ ਸਰਾਭਾ ਗਦਰ ਅਖਬਾਰ ਕੱਢਦੇ ਸਨ। ਉਨਾਂ ਦੇਅ ਦੀ ਆਜਾਦੀ ਲਈ ਗਦਰ ਅਖਬਾਰ ਰਾਹੀਂ ਦੇਸ਼ ਵਾਸੀਆਂ ਵਿੱਚ ਵਤਨਪ੍ਰਸਤੀ ਦੀ ਚਿਣਗ ਬਾਲੀ। ਇਹ ਗਦਰੀ ਯੋਧੇ ਸਾਡੇ ਲਈ ਪ੍ਰੇਰਨਾ ਦੇ ਸ੍ਰੋਤ ਰਹੇ ਹਨ।
ਪਰਗਟ ਸਿੰਘ ਨੇ ਕਿਹਾ ਕਿ ਪ੍ਰੈਸ ਜਮਹੂਰੀਅਤ ਦਾ ਚੌਥਾ ਥੰਮ ਹੈ ਅਤੇ ਪੰਜਾਬ ਦੀ ਤਰੱਕੀ ਵਿੱਚ ਪੰਜਾਬੀ ਪੱਤਰਕਾਰੀ ਦਾ ਵੱਡਾ ਰੋਲ ਹੈ। ਉਨਾਂ ਸਮੂਹ ਸਾਹਿਤਕਾਰਾਂ, ਪੱਤਰਕਾਰਾਂ, ਅਕਾਦਮਿਕ ਮਾਹਿਰਾਂ ਤੇ ਸਿੱਖਿਆ ਸਾਸਤਰੀਆਂ ਅੱਗੇ ਆਉਣ ਦੀ ਸੱਦਾ ਦਿੱਤਾ ਤਾਂ ਜੋ ਭਾਸਾ ਐਕਟ ਨੂੰ ਸੂਬਾ ਅਤੇ ਜ਼ਿਲਾ ਪੱਧਰ ਉਤੇ ਲਾਗੂ ਕਰਨ ਲਈ ਕਮਿਸ਼ਨ ਅਤੇ ਕਮੇਟੀਆਂ ਵਿੱਚ ਉਨਾਂ ਨੂੰ ਸ਼ਾਮਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਾਡੇ ਨੀਤੀ ਘਾੜਿਆਂ ਨੇ ਨੀਤੀਆਂ ਬਣਾਉਣ ਸਮੇਂ ਮਾਹਿਰਾਂ ਨੂੰ ਬਾਹਰ ਕੱਢ ਦਿੱਤਾ ਜੋ ਕਿ ਬਹੁਤ ਮੰਦਭਾਗੀ ਗੱਲ ਸੀ। ਉਨਾਂ ਕਿਹਾ ਕਿ ਭਾਸ਼ਾਵਾਂ, ਸਿੱਖਿਆ ਵਿਭਾਗ ਤੇ ਖੇਡ ਵਿਭਾਗ ਵਿੱਚ ਬਿਹਤਰ ਨਤੀਜਿਆਂ ਵਾਸਤੇ ਉਹ ਸਬੰਧਤ ਖੇਤਰਾਂ ਦੇ ਮਾਹਿਰਾਂ ਦੀ ਕਮੇਟੀ ਬਣਾਈ ਜਾ ਰਹੀ ਹੈ।
ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵੱਚ ਪੰਜਾਬ ਮਾਂ ਬੋਲੀ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਦੋਂ ਕਿ ਲੋੜ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਮਾਨ ਦਿੱਤਾ ਜਾਵੇ। ਉਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀ ਮਾਂ ਬੋਲੀ ਦੀ ਰਾਖੀ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨਾਂ ਪੰਜਾਬੀ ਮਾਂ ਬੋਲੀ ਦੀ ਰਾਖੀ ਲਈ ਸਭ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ ਜਿਸ ਨਾਲ ਭਵਿੱਖ ’ਚ ਆਉਣ ਵਾਲੀਆਂ ਪੀੜੀਆਂ ਨੂੰ ਸਾਡੇ ਵਿਰਸੇ ਅਤੇ ਮਾਂ ਬੋਲੀ ਨਾਲ ਜੋੜ ਕੇ ਰੱਖਿਆ ਜਾ ਸਕੇ।
ਇਸ ਮੌਕੇ ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਪ੍ਰੀਤਮ ਰੁਪਾਲ, ਸੂਬਾ ਇਕਾਈ ਦੇ ਖਜ਼ਾਨਚੀ ਸੰਤੋਸ਼ ਗੁਪਤਾ, ਸਰਪ੍ਰਸਤ ਤਰਲੋਚਨ ਸਿੰਘ ਤੇ ਗੁਰ ਉਪਦੇਸ਼ ਸਿੰਘ ਭੁੱਲਰ, ਚੇਅਰਮੈਨ ਜਗਤਾਰ ਸਿੰਘ ਭੁੱਲਰ, ਚੰਡੀਗੜ ਯੂਨਿਟ ਦੇ ਜਨਰਲ ਸਕੱਤਰ ਬਿੰਦੂ ਸਿੰਘ, ਸਕੱਤਰ ਗੁਰਮਿੰਦਰ ਬੱਬੂ ਤੇ ਸਤਿੰਦਰ ਸਿੰਘ ਸਿੱਧੂ, ਚੰਡੀਗੜ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ ਸਮੇਤ ਇੰਦਰਪ੍ਰੀਤ ਸਿੰਘ, ਚਰਨਜੀਤ ਭੁੱਲਰ ਤੇ ਆਤਿਸ਼ ਗੁਪਤਾ ਵੀ ਹਾਜਰ ਸਨ।
ਇਹ ਵੀ ਪੜ੍ਹੋ : Punjab Cabinet ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਲੜਕਿਆਂ ਨੂੰ ਵੀ ਮੁਫਤ ਵਰਦੀ ਮਿਲੇਗੀ
Get Current Updates on, India News, India News sports, India News Health along with India News Entertainment, and Headlines from India and around the world.