- ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ
ਇੰਡੀਆ ਨਿਊਜ਼, ਚੰਡੀਗੜ੍ਹ: ਕੁਲਤਾਰ ਸਿੰਘ ਸੰਧਵਾਂ, ਸਪੀਕਰ, ਪੰਜਾਬ ਵਿਧਾਨ ਸਭਾ ਨੇ ਮੋਗਾ (ਪੰਜਾਬ) ਦੀ ਧੀ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ।
ਹਰਮਨਪ੍ਰੀਤ ਕੌਰ ਦੀ ਇਹ ਕਾਮਯਾਬੀ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ
ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਦੀ ਧੀ ਨੇ ਇਹ ਧਾਰਨਾ ਸੱਚ ਸਾਬਤ ਕੀਤੀ ਹੈ ਕਿ ਅਜੋਕੇ ਸਮੇਂ ਧੀਆਂ ਪੁੱਤਰਾਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਹਰਮਨਪ੍ਰੀਤ ਕੌਰ ਦੀ ਇਹ ਕਾਮਯਾਬੀ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ। ਸਮਾਜ ਦੀ ਪੂਰਨ ਤਰੱਕੀ ਲਈ ਔਰਤਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸੰਧਵਾਂ ਨੇ ਕਿਹਾ ਕਿ ਧੀਆਂ ਕਿਸੇ ਪੱਖੋਂ ਵੀ ਪੁੱਤਰਾਂ ਤੋਂ ਘੱਟ ਨਹੀਂ ਹੁੰਦੀਆਂ ਪਰ ਸਮਾਜ ਦੇ ਕੁਝ ਹਿੱਸੇ ਦਾ ਨਜ਼ਰੀਆ ਹੀ ਅਜਿਹਾ ਬਣਿਆ ਹੋਇਆ ਹੈ ਕਿ ਅਸੀਂ ਉਹਨਾਂ ਨੂੰ ਘੱਟ ਸਮਝਦੇ ਹਾਂ।
ਪੰਜਾਬ ਦੀ ਇਸ ਧੀ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ ਹੋਇਆਂ ਬਹੁਤ ਮੱਲਾਂ ਮਾਰੀਆਂ, ਜਿਸ ਲਈ ਉਸ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਉਸ ਨੂੰ ਅੰਤਰਰਾਸ਼ਟਰੀ ਟੀ-ਟਵੰਟੀ ਮੈਚਾਂ ਵਿੱਚ ਸੈਂਚੁਰੀ ਮਾਰਨ ਵਾਲੀ ਪਹਿਲੀ ਭਾਰਤੀ ਮਹਿਲਾ ਕ੍ਰਿਕਟਰ ਹੋਣ ਦਾ ਮਾਣ ਵੀ ਹਾਸਲ ਹੈ।
Get Current Updates on, India News, India News sports, India News Health along with India News Entertainment, and Headlines from India and around the world.