Peaceful Elections India News (ਇੰਡੀਆ ਨਿਊਜ਼), ਚੰਡੀਗੜ੍ਹ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਲਈ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕੀਤੀ। ਪੂਰੇ ਦਿਨ ਦੌਰਾਨ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਸਮੇਤ ਅਧਿਕਾਰੀ ਪੂਰੀ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਡਟੇ ਰਹੇ। Peaceful Elections ਵੋਟਰਾਂ ਨਾਲ ਗੱਲਬਾਤ ਕੀਤੀ ਅਧਿਕਾਰੀਆਂ ਨੇ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਤਾਂ ਜੋ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨੂੰ ਯਕੀਨੀ ਬਣਾਉਣ। ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਨਾ ਸਿਰਫ਼ ਵੋਟਰਾਂ ਨਾਲ ਗੱਲਬਾਤ ਕੀਤੀ ਸਗੋਂ ਉਨ੍ਹਾਂ ਪੋਲਿੰਗ ਡਿਊਟੀ ’ਤੇ ਤਾਇਨਾਤ ਸਟਾਫ਼ ਤੋਂ ਸਮੁੱਚੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ। ਇਸੇ ਤਰ੍ਹਾਂ ਉਨ੍ਹਾਂ ਨੌਜਵਾਨ ਵੋਟਰਾਂ ਨੂੰ ਵੀ ਉਤਸ਼ਾਹਿਤ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਪ੍ਰਸ਼ਾਸਨ ਵੱਲੋਂ ਤਾਇਨਾਤ ਵਲੰਟੀਅਰਾਂ ਅਤੇ ਹੋਰ ਸਟਾਫ ਦੀ ਪਿੱਠ ਥਪਥਪਾਈ। ਅਧਿਕਾਰੀਆਂ ਨੇ ਫੀਲਡ ਦਾ ਦੌਰਾ ਕਰਕੇ ਅਮਨ ਕਾਨੂੰਨ ਦੀ ਸਮੁੱਚੀ ਸਥਿਤੀ ’ਤੇ ਵੀ ਸਖ਼ਤ ਨਜ਼ਰ ਰੱਖੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਡੀ ਸੀ ਅਤੇ ਐਸ ਐਸ ਪੀ ਨੇ ਚੋਣਾਂ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਵਿੱਚ ਕੋਈ ਵਿਘਨ ਨਾ ਪਵੇ। ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸੁਰੱਖਿਆ ਲਈ ਬੂਥਾਂ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ–ਨਿਰਦੇਸ਼ ਦਿੱਤੇ। Peaceful Elections ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ
Akshara Singh Bhojpuri Song: भोजपुरी सिंगर और एक्ट्रेस अक्षरा सिंह का सॉन्ग ‘दगाबाज रंगबाज’ यूट्यूब…
Sania Transgender Police Officer Story: कभी लोगों से दुआएं मांगने के लिए हाथ फैलाने वाली…
Kartik Aaryan Trolled On Social Media: बॉलीवुड एक्टर कार्तिक आर्यन को सोशल मीडिया पर जबरदस्त…
Tulsi Pujan Diwas Special: भारत में हर त्योहार सिर्फ उत्सव नहीं होता, बल्कि वह जीवन…
Tarique Rahman Daughter:तारिक रहमान की बेटी ज़ाइमा ज़रनाज़ रहमान इस वापसी के दौरान खास तौर…
Virat Kohli Santa Claus Video: विराट कोहली का 6 साल पुराना वीडियो सोशल मीडिया पर…